Home ਪੰਜਾਬ ਕਾਂਗਰਸ ਨੇ ਚਰਨਜੀਤ ਚੰਨੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਸੁਪਰਵਾਈਜ਼ਰ...

ਕਾਂਗਰਸ ਨੇ ਚਰਨਜੀਤ ਚੰਨੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਸੁਪਰਵਾਈਜ਼ਰ ਕੀਤਾ ਨਿਯੁਕਤ

0

ਪੰਜਾਬ : ਕਾਂਗਰਸ ਨੇ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਅਤੇ ਹਿਮਾਚਲ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ (Mukesh Agnihotri) ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।

ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਚੰਨੀ ਅਤੇ ਅਗਨੀਹੋਤਰੀ ਨੂੰ ਨਿਯੁਕਤ ਕੀਤਾ ਹੈ। ਜੰਮੂ-ਕਸ਼ਮੀਰ ‘ਚ 3 ਪੜਾਵਾਂ ‘ਚ ਚੋਣਾਂ ਹੋ ਰਹੀਆਂ ਹਨ।  ਪਹਿਲੇ ਪੜਾਅ ‘ਚ 24 ਸੀਟਾਂ ‘ਤੇ ਅੱਜ ਯਾਨੀ ਬੁੱਧਵਾਰ ਨੂੰ ਵੋਟਿੰਗ ਹੋ ਰਹੀ ਹੈ, ਉਸ ਤੋਂ ਬਾਅਦ 25 ਸਤੰਬਰ ਨੂੰ ਦੂਜੇ ਪੜਾਅ ‘ਚ 26 ਸੀਟਾਂ ‘ਤੇ ਵੋਟਿੰਗ ਹੋਵੇਗੀ। ਤੀਜੇ ਪੜਾਅ ‘ਚ 40 ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ, ਜਦਕਿ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version