ਚੰਡੀਗੜ੍ਹ : ਪੰਜਾਬ ਸਟੇਟ ਮਿਡ-ਡੇ-ਮੀਲ ਸੋਸਾਇਟੀ (The Punjab State Mid-Day Meal Society) ਨੇ ਸੂਬੇ ਦੇ ਸਕੂਲ ਮੁਖੀਆਂ ਨੂੰ ਕੁੱਕ-ਕਮ-ਹੈਲਪਰਾਂ ਨੂੰ ਹਟਾਉਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਅਸਲ ਵਿੱਚ ਕਈ ਸਕੂਲ ਮੁਖੀ ਬੱਚਿਆਂ ਦੀ ਗਿਣਤੀ ਦੇ ਹਿਸਾਬ ਨਾਲ ਕੁੱਕ-ਕਮ-ਹੈਲਪਰ ਅਲਾਟ ਕਰ ਰਹੇ ਹਨ ਅਤੇ ਮੁੱਖ ਦਫ਼ਤਰ ਤੋਂ ਇਸ ਦੀ ਮਨਜ਼ੂਰੀ ਨਹੀਂ ਲਈ ਜਾ ਰਹੀ ਹੈ।
ਇਸ ਲਈ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਹੈੱਡਕੁਆਰਟਰ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਵੀ ਕੁੱਕ-ਕਮ-ਹੈਲਪਰ ਨੂੰ ਬਰਖਾਸਤ ਨਾ ਕੀਤਾ ਜਾਵੇ, ਕਿਉਂਕਿ ਇਸ ਨਾਲ ਕੁੱਕ-ਕਮ-ਹੈਲਪਰਾਂ ਨੂੰ ਅਦਾਲਤ ਦਾ ਸਹਾਰਾ ਲੈਣਾ ਪਵੇਗਾ, ਜਿਸ ਨਾਲ ਸਮੇਂ ਅਤੇ ਵਿਭਾਗ ਦੇ ਪੈਸੇ ਦੀ ਬਰਬਾਦੀ ਹੋਵੇਗੀ। ਇਸ ਲਈ ਹੁਕਮ ਜਾਰੀ ਕੀਤੇ ਗਏ ਹਨ ਕਿ ਜੇਕਰ ਕੋਈ ਕੁੱਕ-ਕਮ-ਹੈਲਪਰ ਹੈੱਡਕੁਆਰਟਰ ਦੀ ਮਨਜ਼ੂਰੀ ਤੋਂ ਬਿਨਾਂ ਹਟਾਇਆ ਜਾਂਦਾ ਹੈ ਤਾਂ ਇਸ ਦੀ ਸਾਰੀ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ ਦੀ ਹੋਵੇਗੀ।