ਗਾਜ਼ਾ : ਗਾਜ਼ਾ (Gaza) ਦੇ ਇੱਕ ਸਕੂਲ ‘ਤੇ ਇਜ਼ਰਾਈਲ (Israel) ਦੁਆਰਾ ਕੀਤੇ ਗਏ ਹਮਲੇ ਵਿੱਚ 22 ਲੋਕ ਮਾਰੇ ਗਏ। ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਇਹ ਹਮਲਾ ਗਾਜ਼ਾ ਸ਼ਹਿਰ ਦੇ ਜ਼ੈਤੂਨ ਇਲਾਕੇ ‘ਚ ਸਥਿਤ ਇਕ ਸਕੂਲ ‘ਤੇ ਕੀਤਾ ਗਿਆ, ਜਿਸ ‘ਚ 30 ਹੋਰ ਲੋਕ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਮਰਨ ਵਾਲਿਆਂ ਵਿਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਇਸ ਤੋਂ ਪਹਿਲਾਂ ਬੀਤੇ ਦਿਨ ਇਜ਼ਰਾਈਲ ਦੀ ਫੌਜ ਨੇ ਕਿਹਾ ਸੀ ਕਿ ਉਨ੍ਹਾਂ ਨੇ ਹਮਾਸ ਦੇ ‘ਕਮਾਂਡ ਐਂਡ ਕੰਟਰੋਲ ਸੈਂਟਰ’ ਨੂੰ ਨਿਸ਼ਾਨਾ ਬਣਾਇਆ ਹੈ।
ਇਹ ‘ਕਮਾਂਡ ਐਂਡ ਕੰਟਰੋਲ ਸੈਂਟਰ’ ਉਸ ਥਾਂ ਤੋਂ ਚੱਲ ਰਿਹਾ ਸੀ ਜਿੱਥੇ ਸਕੂਲ ਪਹਿਲਾਂ ਸਥਿਤ ਸੀ। ਉਨ੍ਹਾਂ ਨੇ ਕਿਹਾ ਕਿ ਫੌਜ ਨੇ ਨਾਗਰਿਕਾਂ ਨੂੰ ਘੱਟ ਤੋਂ ਘੱਟ ਨੁਕਸਾਨ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਹਨ। ਇਸ ਦੇ ਨਾਲ ਹੀ, ਗਾਜ਼ਾ ਦੇ ਸਿਹਤ ਮੰਤਰਾਲੇ ਨੇ ਬੀਤੇ ਦਿਨ ਇਕ ਵੱਖਰੇ ਬਿਆਨ ਵਿਚ ਕਿਹਾ ਕਿ ਦੱਖਣੀ ਮੁਸਾਬਾ ਖੇਤਰ ਵਿਚ ਮੰਤਰਾਲੇ ਦੇ ਗੋਦਾਮ ‘ਤੇ ਇਜ਼ਰਾਈਲੀ ਹਮਲੇ ਵਿਚ ਉਸ ਦੇ ਪੰਜ ਕਰਮਚਾਰੀ ਮਾਰੇ ਗਏ ਅਤੇ ਪੰਜ ਹੋਰ ਜ਼ਖਮੀ ਹੋ ਗਏ।