Sunday, September 29, 2024
Google search engine
HomeਸੰਸਾਰPM ਮੋਦੀ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ਸੰਮੇਲਨ ਨੂੰ ਕਰਨਗੇ ਸੰਬੋਧਨ

PM ਮੋਦੀ ਨਿਊਯਾਰਕ ‘ਚ ਸੰਯੁਕਤ ਰਾਸ਼ਟਰ ਮਹਾਸਭਾ ‘ਚ ਸੰਮੇਲਨ ਨੂੰ ਕਰਨਗੇ ਸੰਬੋਧਨ

ਵਿਲਮਿੰਗਟਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਅਮਰੀਕਾ ਦੇ ਵਿਲਮਿੰਗਟਨ ‘ਚ ਆਯੋਜਿਤ ਕਵਾਡ (ਕੁਆਟਰਨਰੀ ਸਕਿਓਰਿਟੀ ਡਾਇਲਾਗ) ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਨਿਊਯਾਰਕ ਲਈ ਰਵਾਨਾ ਹੋ ਗਏ, ਜਿੱਥੇ ਉਹ ਸੰਯੁਕਤ ਰਾਸ਼ਟਰ ਮਹਾਸਭਾ ‘ਚ ਇਕ ਸੰਮੇਲਨ ਨੂੰ ਸੰਬੋਧਨ ਕਰਨਗੇ। ਯੂ.ਐਸ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਆਪਣੇ ਗ੍ਰਹਿ ਸ਼ਹਿਰ ਵਿਲਮਿੰਗਟਨ, ਡੇਲਾਵੇਅਰ ਵਿੱਚ ਸਾਲਾਨਾ ਕਵਾਡ ਸੰਮੇਲਨ ਦੀ ਮੇਜ਼ਬਾਨੀ ਕੀਤੀ, ਜਿਸ ਵਿੱਚ ਅਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਅਤੇ ਜਾਪਾਨੀ ਪ੍ਰਧਾਨ ਮੰਤਰੀ ਫੂਮਿਓ ਕਿਿਸ਼ਦਾ ਸ਼ਾਮਲ ਹੋਏ।

ਪ੍ਰਧਾਨ ਮੰਤਰੀ ਮੋਦੀ, ਜੋ ਅਮਰੀਕਾ ਦੇ ਤਿੰਨ ਦਿਨਾਂ ਦੌਰੇ ‘ਤੇ ਹਨ, ਨੇ ਕਵਾਡ ਸਮਿਟ ਦੇ ਮੌਕੇ ‘ਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਆਸਟ੍ਰੇਲੀਆ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨਾਲ ਵੀ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਯਾਨੀ ਐਤਵਾਰ ਨੂੰ ਨਿਊਯਾਰਕ ਦੇ ਲੋਂਗ ਆਈਲੈਂਡ ਵਿੱਚ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਅਗਲੇ ਦਿਨ 23 ਸਤੰਬਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ‘ਚ ‘ਸਮਿਟ ਆਫ ਦਾ ਫਿਊਚਰ’ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਆਰਟੀਫੀਸ਼ੀਅਲ ਇੰਟੈਲੀਜੈਂਸ, ‘ਕੁਆਂਟਮ ਕੰਪਿਊਟਿੰਗ’ ਅਤੇ ‘ਸੈਮੀਕੰਡਕਟਰ’ ਦੇ ਖੇਤਰਾਂ ਵਿੱਚ ਪ੍ਰਮੁੱਖ ਅਮਰੀਕੀ ਕੰਪਨੀਆਂ ਦੇ ਸੀਈਓਜ਼ ਨਾਲ ਵੀ ਮੀਟਿੰਗ ਕਰਨਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments