ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਰਾਈਸ ਮਿੱਲਰਾਂ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
ਅੱਜ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਝੋਨੇ ਦੀ ਖਰੀਦ ਨੂੰ ਲੈਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਖਰੀਦ ਪ੍ਰਬੰਧਾਂ ਨੂੰ ਲੈਕੇ ਚਰਚਾ ਕੀਤੀ…ਇਸ ਮੀਟਿੰਗ ‘ਚ ਰਾਇਸ ਮਿੱਲਰਜ਼ ਦੇ ਨੁਮਾਇੰਦਿਆਂ ਨੂੰ ਵੀ ਸੱਦਿਆ, ਕਿਉਂਕਿ ਇਹ ਵੀ ਖਰੀਦ ਪ੍ਰਕਿਰਿਆ ਵਿੱਚ ਸਟੇਕ ਹੋਲਡਰ ਨੇ… ਇਹਨਾਂ ਦੇ ਕੇਂਦਰ ਨਾਲ ਜੁੜੇ ਮਸਲੇ ਨੂੰ ਲੈਕੇ ਕੇਂਦਰੀ ਮੰਤਰੀ ਪ੍ਰਹਲਾਦ… pic.twitter.com/SrTCB6p1EA
— Bhagwant Mann (@BhagwantMann) September 25, 2024
ਦੱਸਿਆ ਜਾ ਰਿਹਾ ਹੈ ਕਿ ਮੀਟਿੰਗ ਵਿੱਚ ਝੋਨੇ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਸਟੋਰੇਜ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਵੀ ਗੱਲਬਾਤ ਕੀਤੀ ਗਈ, ਜਿਸ ‘ਤੇ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਝੋਨੇ ਦੀ ਖਰੀਦ ਲਈ ਤਿਆਰ ਹਨ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।