Sunday, September 29, 2024
Google search engine
Homeਪੰਜਾਬਧਰਨੇ ’ਤੇ ਬੈਠੀਆਂ ਵਿਦਿਆਰਥਣਾਂ ਨੂੰ ਮਿਲਣ ਪਹੁੰਚੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ...

ਧਰਨੇ ’ਤੇ ਬੈਠੀਆਂ ਵਿਦਿਆਰਥਣਾਂ ਨੂੰ ਮਿਲਣ ਪਹੁੰਚੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ

ਪਟਿਆਲਾ : ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ, ਪਟਿਆਲਾ ਦੇ ਗਰਲਜ਼ ਹੋਸਟਲ ਦੇ ਕਮਰੇ ਵਿੱਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਅਚਾਨਕ ਦੌਰੇ ਨੂੰ ਲੈ ਕੇ ਕਾਫੀ ਗਰਮਾ-ਗਰਮੀ ਹੈ। ਵੀ.ਸੀ ਖ਼ਿਲਾਫ਼ ਵਿਦਿਆਰਥੀਆਂ ਵੱਲੋਂ ਧਰਨਾ ਪ੍ਰਦਰਸ਼ਨ ਵੀ ਜਾਰੀ ਹੈ, ਇਸੇ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੀ.ਸੀ ਖ਼ਿਲਾਫ਼ ਧਰਨੇ ’ਤੇ ਬੈਠੀਆਂ ਵਿਦਿਆਰਥਣਾਂ ਨੂੰ ਮਿਲਣ ਪਹੁੰਚੀ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੁਹਾਡੀਆਂ ਸਮੱਸਿਆਵਾਂ ਮਹੱਤਵਪੂਰਨ ਹਨ, ਇਸੇ ਲਈ ਅੱਜ ਮੈਂ ਤੁਹਾਡੀ ਗੱਲ ਸੁਣਨ ਆਈ ਹਾਂ, ਸਾਰਿਆਂ ਨੂੰ ਇਕੱਠੇ ਹੋ ਕੇ ਇਸ ਮਸਲੇ ਦਾ ਹੱਲ ਕੱਢਣਾ ਹੋਵੇਗਾ।

ਉਨ੍ਹਾਂ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਆਪਣੀਆਂ ਸਮੱਸਿਆਵਾਂ ਸੁਣਾੳੇਣ ਦਾ ਅਧਿਕਾਰ ਹੈ। ਵਿਦਿਆਰਥਣਾਂ ਦੇ ਹੱਕ ਵਿੱਚ ਆਈ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮੱਸਿਆਵਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਮੰਗਾਂ ਦੇ ਮੱਦੇਨਜ਼ਰ ਇਕ ਕਮੇਟੀ ਬਣਾਈ ਜਾਵੇਗੀ ਅਤੇ ਇਸ ਵਿੱਚ ਵਿਦਿਆਰਥੀਆਂ ਦੀ ਸਹਿਮਤੀ ਨਾਲ ਹੀ ਮੈਂਬਰ ਸ਼ਾਮਲ ਕੀਤੇ ਜਾਣਗੇ। ਇਸ ਤੋਂ ਬਾਅਦ ਬਣਾਈ ਗਈ ਕਮੇਟੀ ਪੂਰੇ ਮਾਮਲੇ ਦੀ ਜਾਂਚ ਕਰੇਗੀ ਅਤੇ ਫਿਰ ਆਪਣੀ ਨਿਰਪੱਖ ਰਿਪੋਰਟ ਸੌਂਪੇਗੀ। ਦੱਸ ਦਈਏ ਕਿ ਬੀਤੇ ਦਿਨ ਪ੍ਰਦਰਸ਼ਨ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਗਰਮੀ ਕਾਰਨ ਹਾਲਤ ਵਿਗੜ ਗਈ ਸੀ। ਇਸ ਤੋਂ ਬਾਅਦ 9 ਮੈਂਬਰੀ ਕਮੇਟੀ ਦੇ 3 ਮੈਂਬਰਾਂ, ਡੀਨ ਵਿਦਿਆਰਥੀ ਭਲਾਈ ਡਾ: ਮਨੋਜ ਸ਼ਰਮਾ, ਕੰਟਰੋਲਰ ਪ੍ਰੀਖਿਆ ਡਾ: ਸ਼ਰਨਜੀਤ ਕੌਰ ਅਤੇ ਸਹਾਇਕ ਪ੍ਰੋਫੈਸਰ ਡਾ: ਜਸਲੀਨ ਕੇਵਲਾਨੀ ਨੇ ਅਸਤੀਫ਼ੇ ਦੇ ਦਿੱਤੇ ਸਨ।

ਦੱਸ ਦੇਈਏ ਕਿ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੇ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ, ਪਟਿਆਲਾ ਵਿਖੇ ਲੜਕੀਆਂ ਦੇ ਹੋਸਟਲ ਦੇ ਕਮਰੇ ਦੀ ਅਚਾਨਕ ਚੈਕਿੰਗ ਕੀਤੀ। ਜਿੱਥੇ ਵਾਈਸ ਚਾਂਸਲਰ ਨੇ ਕਮਰੇ ‘ਚ ਬੈਠੀਆਂ ਵਿਦਿਆਰਥਣਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਉਨ੍ਹਾਂ ਦੇ ਛੋਟੇ ਕੱਪੜੇ ਪਹਿਨਣ ‘ਤੇ ਵੀ ਸਵਾਲ ਉਠਾਏ ਗਏ। ਇਸ ਤੋਂ ਬਾਅਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਗੇਟ ਅੱਗੇ ਵਾਈਸ ਚਾਂਸਲਰ ਦੇ ਖ਼ਿਲਾਫ਼ ਧਰਨਾ ਦਿੱਤਾ ਅਤੇ ਵਾਈਸ ਚਾਂਸਲਰ ਦੇ ਅਸਤੀਫੇ ਦੀ ਮੰਗ ਕੀਤੀ। ਇਸ ਮਾਮਲੇ ਵਿੱਚ ਯੂਨੀਵਰਸਿਟੀ ਦੀਆਂ ਕੁੜੀਆਂ ਅੱਗੇ ਆਈਆਂ ਹਨ, ਜਿਨ੍ਹਾਂ ਨੇ ਇਸ ਮਾਮਲੇ ਵਿੱਚ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਮਰੇ ਵਿੱਚ ਬੈਠੇ ਸਨ ਕਿ ਅਚਾਨਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਉਨ੍ਹਾਂ ਦੇ ਕਮਰੇ ਵਿੱਚ ਆ ਗਏ। ਪਹਿਲਾਂ ਉਨ੍ਹਾਂ ਨੇ ਕਮਰੇ ਦੀ ਤਲਾਸ਼ੀ ਲਈ ਅਤੇ ਬਾਅਦ ‘ਚ ਉਨ੍ਹਾਂ ਦੇ ਕੱਪੜਿਆਂ ‘ਤੇ ਸਵਾਲ ਖੜ੍ਹੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਤੁਸੀਂ ਇਹ ਸ਼ਾਰਟਸ ਕਿਉਂ ਪਹਿਨੇ ਹੋਏ ਹਨ। ਲੜਕੀਆਂ ਨੇ ਕਿਹਾ ਕਿ ਉਹ ਆਪਣੇ ਕਮਰੇ ਵਿੱਚ ਵੀ ਸੁਰੱਖਿਅਤ ਨਹੀਂ ਹਨ। ਪਹਿਲਾਂ ਤਾਂ ਕੋਈ ਆਪਣੇ ਕਮਰੇ ਵਿੱਚ ਨਹੀਂ ਆ ਸਕਦਾ, ਫਿਰ ਵਾਈਸ ਚਾਂਸਲਰ ਕਿਸ ਇਰਾਦੇ ਨਾਲ ਕਮਰੇ ਵਿੱਚ ਆਉਣ? ਲੜਕੀਆਂ ਨੇ ਕਿਹਾ ਕਿ ਉਨ੍ਹਾਂ ਦੀ ਮੰਗ ਹੈ ਕਿ ਉਪ ਕੁਲਪਤੀ ਨੂੰ ਅਸਤੀਫ਼ਾ ਦੇ ਕੇ ਲੜਕੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments