ਪੰਜਾਬ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ (Bharatiya Janata Party Punjab President Sunil Jakhar) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਰਅਸਲ ਹਰਿਆਣਾ ਵਿਧਾਨ ਸਭਾ ਚੋਣਾਂ ਅਤੇ ਪੰਜਾਬ ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਸੂਤਰਾਂ ਅਨੁਸਾਰ ਉਹ ਬੀਤੇ ਦਿਨ ਪਾਰਟੀ ਵੱਲੋਂ ਚੋਣਾਂ ਸਬੰਧੀ ਰੱਖੀ ਮੀਟਿੰਗ ਵਿੱਚ ਵੀ ਸ਼ਾਮਲ ਨਹੀਂ ਹੋਏ। ਪਤਾ ਲੱਗਾ ਹੈ ਕਿ ਜਾਖੜ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਉਣ ਤੋਂ ਨਾਰਾਜ਼ ਸਨ, ਜਿਸ ਕਾਰਨ ਉਨ੍ਹਾਂ ਜੁਲਾਈ ਮਹੀਨੇ ਤੋਂ ਹੀ ਪਾਰਟੀ ਤੋਂ ਦੂਰੀ ਬਣਾਉਣੀ ਸ਼ੁਰੂ ਕਰ ਦਿੱਤੀ ਸੀ। ਦੱਸ ਦੇਈਏ ਕਿ ਜਾਖੜ ਨੂੰ ਇੱਕ ਸਾਲ ਪਹਿਲਾਂ ਹੀ ਭਾਜਪਾ ਵੱਲੋਂ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।