ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਨੂੰ ਬੀਤੇ ਦਿਨੀਂ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖਲ ਕਰਵਾਇਆ ਗਿਆ ਸੀ। ਖ਼ਬਰਾਂ ਆਈਆਂ ਸਨ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਥੇ ਪਤਾ ਲੱਗਾ ਕਿ ਉਹ ਰੂਟੀਨ ਚੈਕਅੱਪ ਲਈ ਆਏ ਸੀ। ਡਾਕਟਰਾਂ ਨੇ ਚੈਕਅੱਪ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਰੱਖਣ ਦਾ ਫ਼ੈਸਲਾ ਕੀਤਾ ਸੀ। ਇਸ ਦੌਰਾਨ ਡਾਕਟਰਾਂ ਵੱਲੋਂ ਕੁਝ ਟੈਸਟ ਕੀਤੇ ਗਏ।
ਡਾਕਟਰ ਵੱਲੋਂ ਚੈਕਅੱਪ ਤੋਂ ਬਾਅਦ ਰਿਪੋਰਟ ਆਉਣੀ ਬਾਕੀ ਹੈ। ਰਿਪੋਰਟ ਦੀ ਘੋਖ ਕਰਨ ਤੋਂ ਬਾਅਦ ਸੀ.ਐਮ ਮਾਨ ਭਗਵੰਤ ਮਾਨ ਨੂੰ ਅੱਜ ਛੁੱਟੀ ਮਿਲ ਸਕਦੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸੀ.ਐਮ. ਮਾਨ ਦੀ ਸਿਹਤ ਠੀਕ ਹੈ, ਉਨ੍ਹਾਂ ਦੇ ਫੇਫੜਿਆਂ ‘ਚ ਸੋਜ ਦੇ ਲੱਛਣ ਦੇਖੇ ਗਏ ਹਨ, ਜਿਸ ਕਾਰਨ ਦਿਲ ‘ਤੇ ਦਬਾਅ ਵਧ ਰਿਹਾ ਹੈ ਅਤੇ ਬਲੱਡ ਪ੍ਰੈਸ਼ਰ ‘ਚ ਉਤਰਾਅ-ਚੜ੍ਹਾਅ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਜਦੋਂ ਦਿੱਲੀ ਦੇ ਸੀ.ਐਮ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੀ ਬੀਮਾਰੀ ਦੀ ਖ਼ਬਰ ਸਾਹਮਣੇ ਆਈ।