Home ਪੰਜਾਬ ਪੰਜਾਬ ਭਰ ‘ਚ 2 ਅਕਤੂਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ ਭਰ ‘ਚ 2 ਅਕਤੂਬਰ ਨੂੰ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

0

ਪੰਜਾਬ : ਪੰਜਾਬ ਭਰ ‘ਚ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ 2 ਅਕਤੂਬਰ ਨੂੰ ਮਹਾਤਮਾ ਗਾਂਧੀ ਜਯੰਤੀ (Mahatma Gandhi Jayanti)  ‘ਤੇ ਦੇਸ਼ ਭਰ ‘ਚ ਜਨਤਕ ਛੁੱਟੀ ਹੋਵੇਗੀ। ਇਸ ਦੌਰਾਨ ਸਰਕਾਰੀ, ਨਿੱਜੀ ਦਫ਼ਤਰ, ਬੈਂਕ, ਸਕੂਲ, ਕਾਲਜ ਸਾਰੇ ਬੰਦ ਰਹਿਣਗੇ, ਇਸ ਦੇ ਨਾਲ ਹੀ ਇਹ ਦਿਨ ਡਰਾਈ ਡੇਅ ਹੈ, ਜਿਸ ਕਾਰਨ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੇ ਅਨੁਸਾਰ, ਅਕਤੂਬਰ ਵਿੱਚ ਬੈਂਕਾ ਦੀ ਕੁੱਲ 15 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ, ਜਿਸ ਵਿੱਚ ਐਤਵਾਰ ਅਤੇ ਦੂਜਾ ਅਤੇ ਚੌਥਾ ਸ਼ਨੀਵਾਰ ਵੀ ਸ਼ਾਮਲ ਹੈ। ਹਾਲਾਂਕਿ, ਇਹ ਛੁੱਟੀਆਂ ਰਾਜਾਂ ਅਤੇ ਸ਼ਹਿਰਾਂ ਦੇ ਤਿਉਹਾਰਾਂ ‘ਤੇ ਨਿਰਭਰ ਕਰਦੀਆਂ ਹਨ, ਇਸ ਲਈ ਛੁੱਟੀਆਂ ਦੀਆਂ ਤਰੀਕਾਂ ਥਾਂ-ਥਾਂ ਵੱਖ-ਵੱਖ ਹੋ ਸਕਦੀਆਂ ਹਨ।

ਦੱਸ ਦਈਏ ਕਿ ਅਕਤੂਬਰ ‘ਚ ਦੁਸਹਿਰਾ, ਦੀਵਾਲੀ ਅਤੇ ਦੁਰਗਾ ਪੂਜਾ ਵਰਗੇ ਵੱਡੇ ਤਿਉਹਾਰਾਂ ਕਾਰਨ ਸਰਕਾਰੀ ਛੁੱਟੀਆਂ ਹੋਣਗੀਆਂ। ਇਹ ਮਹੀਨਾ ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਰਾਹਤ ਵਾਲਾ ਸਾਬਤ ਹੋਵੇਗਾ ਕਿਉਂਕਿ ਇਨ੍ਹਾਂ ਤਿਉਹਾਰਾਂ ਕਾਰਨ ਉਨ੍ਹਾਂ ਨੂੰ ਲੰਬੀਆਂ ਛੁੱਟੀਆਂ ਮਿਲਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version