Home ਪੰਜਾਬ ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਾਰਨ ਸ਼ਰਾਬ ਦੀਆਂ ਦੁਕਾਨਾਂ 3 ਦਿਨ ਰਹਿਣਗੀਆਂ...

ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਾਰਨ ਸ਼ਰਾਬ ਦੀਆਂ ਦੁਕਾਨਾਂ 3 ਦਿਨ ਰਹਿਣਗੀਆਂ ਬੰਦ

0

ਪੰਜਾਬ : ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਦਰਅਸਲ, ਹਰਿਆਣਾ ‘ਚ ਵਿਧਾਨ ਸਭਾ ਚੋਣਾਂ ਕਾਰਨ ਸ਼ਰਾਬ ਦੀਆਂ ਦੁਕਾਨਾਂ 3 ਦਿਨ ਬੰਦ ਰਹਿਣਗੀਆਂ। ਉਪਰੋਕਤ ਜਾਣਕਾਰੀ ਚੋਣ ਕਮਿਸ਼ਨ ਵੱਲੋਂ ਦਿੱਤੀ ਗਈ ਹੈ।

ਜਾਣਕਾਰੀ ਮੁਤਾਬਕ ਹਰਿਆਣਾ ਨਾਲ ਲੱਗਦੇ ਪੰਜਾਬ, ਹਿਮਾਚਲ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਦੇ ਇਲਾਕਿਆਂ ‘ਚ 5 ਕਿਲੋਮੀਟਰ ਦੇ ਦਾਇਰੇ ‘ਚ ਵੀ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ ਰਹੇਗੀ।  ਦੱਸ ਦੇਈਏ ਕਿ 3 ਅਕਤੂਬਰ ਨੂੰ ਹਰਿਆਣਾ ‘ਚ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ ਜੋ ਕਿ ਖਤਮ ਹੋ ਗਿਆ ਹੈ। ਬੀਤੀ ਸ਼ਾਮ 6 ਵਜੇ ਤੋਂ 5 ਅਕਤੂਬਰ ਤੱਕ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਭਾਵ ਨਤੀਜਿਆਂ ਵਾਲੇ ਦਿਨ ਤੱਕ ਸ਼ਰਾਬ ਦੀਆਂ ਦੁਕਾਨਾਂ ਵੀ ਨਹੀਂ ਖੁੱਲ੍ਹਣਗੀਆਂ।

NO COMMENTS

LEAVE A REPLY

Please enter your comment!
Please enter your name here

Exit mobile version