Home ਪੰਜਾਬ ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 2 ਅਧਿਆਪਕ ਫਿਨਲੈਂਡ ‘ਚ ਲੈਣਗੇ ਸਿਖਲਾਈ

ਲੁਧਿਆਣਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 2 ਅਧਿਆਪਕ ਫਿਨਲੈਂਡ ‘ਚ ਲੈਣਗੇ ਸਿਖਲਾਈ

0

ਲੁਧਿਆਣਾ : ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਦੋ ਅਧਿਆਪਕਾਂ ਮਨਪ੍ਰੀਤ ਸਿੰਘ (ਸਰਕਾਰੀ ਪ੍ਰਾਇਮਰੀ ਸਕੂਲ, ਬੋਦਲਵਾਲਾ) ਅਤੇ ਮਨਪ੍ਰੀਤ ਸਿੰਘ ਗਰੇਵਾਲ (ਸਰਕਾਰੀ ਪ੍ਰਾਇਮਰੀ ਸਕੂਲ ਕੋਟੁਮਰਾ) ਦੀ ਫਿਨਲੈਂਡ ਵਿਖੇ ਕਰਵਾਈ ਜਾ ਰਹੀ ਅੰਤਰਰਾਸ਼ਟਰੀ ਸਿਖਲਾਈ ਲਈ ਚੋਣ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੰਜਾਬ ਦੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਹਾਲ ਹੀ ਵਿੱਚ ਮੁਕੰਮਲ ਹੋਈ ਹੈ।

ਇਹ ਸਿਖਲਾਈ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਵਿਖੇ 3 ਹਫ਼ਤਿਆਂ ਲਈ ਹੋਵੇਗੀ, ਜਿੱਥੇ ਇਨ੍ਹਾਂ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀਆਂ ਵਿਦਿਅਕ ਤਕਨੀਕਾਂ ਅਤੇ ਵਿਧੀਆਂ ਸਿਖਾਈਆਂ ਜਾਣਗੀਆਂ। ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਦੇ ਪ੍ਰਾਇਮਰੀ ਸਕੂਲਾਂ ਨੂੰ ਆਲਮੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਕੇ ਪੜ੍ਹਾਉਣ ਦੇ ਢੰਗਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਸਿਖਲਾਈ ਲਈ ਤਿਆਰ 600 ਅਧਿਆਪਕਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਅਤੇ ਲਗਭਗ 6000 ਮਾਪਿਆਂ ਨਾਲ ਉਨ੍ਹਾਂ ਦੇ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਸੰਪਰਕ ਕੀਤਾ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਅਧਿਆਪਕਾਂ ਦੇ ਪਿਛਲੇ ਨਤੀਜਿਆਂ ਅਤੇ ਸਾਲਾਨਾ ਗੁਪਤ ਰਿਪੋਰਟਾਂ ਦਾ ਵੀ ਨਿਰੀਖਣ ਕੀਤਾ ਗਿਆ। ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਅਤੇ ਇਸ ਵਿੱਚ ਮਾਪਿਆਂ ਦੀ ਰਾਏ ਵੀ ਸ਼ਾਮਲ ਕੀਤੀ ਗਈ। ਲੁਧਿਆਣਾ ਦੇ ਇਹ ਦੋ ਅਧਿਆਪਕ ਜਲਦ ਹੀ ਇਸ ਟ੍ਰੇਨਿੰਗ ਲਈ ਰਵਾਨਾ ਹੋਣਗੇ ਜਿਸ ਨਾਲ ਉਨ੍ਹਾਂ ਦੇ ਸਕੂਲ ਅਤੇ ਵਿਦਿਆਰਥੀਆਂ ਨੂੰ ਵੀ ਫਾਇਦਾ ਹੋਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version