ED ਨੇ ਮਨੀ ਲਾਂਡਰਿੰਗ ਮਾਮਲੇ ‘ਚ AAP ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ‘ਤੇ ਕੀਤੀ ਛਾਪੇਮਾਰੀ

0
85

ਲੁਧਿਆਣਾ : ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜ਼ਮੀਨ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ (AAP) ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ‘ਤੇ ਛਾਪੇਮਾਰੀ ਕੀਤੀ ਹੈ। ਜਿਸ ਵਿੱਚ ਆਰ.ਆਈ.ਪੀ.ਪੀ.ਐਸ ਦੇ ਪ੍ਰਦੀਪ ਅਗਰਵਾਲ, ਚੰਦਰ ਅਗਰਵਾਲ ਅਤੇ ਹੇਮੰਤ ਸੂਦ ਸਮੇਤ ਹੋਰ ਥਾਵਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ 15 ਥਾਵਾਂ ‘ਤੇ ਸਰਚ ਆਪਰੇਸ਼ਨ ਚੱਲ ਰਿਹਾ ਹੈ। ਜਿਸ ਵਿੱਚ ਜਲੰਧਰ, ਲੁਧਿਆਣਾ, ਗੁਰੂਗ੍ਰਾਮ ਅਤੇ ਦਿੱਲੀ ਸ਼ਾਮਲ ਹਨ।  ਵਿਭਾਗੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੁਰਾਣੇ ਪ੍ਰਾਪਰਟੀ ਮਾਮਲੇ ‘ਚ ਕਾਰਵਾਈ ਕੀਤੀ ਜਾ ਰਹੀ ਹੈ, ਪਤਾ ਲੱਗਾ ਹੈ ਕਿ ਕਰੋਨਾ ਦੌਰਾਨ ਸਜੀਵ ਅਰੋੜਾ ਖ਼ਿਲਾਫ਼ ਜਾਇਦਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੇ ਮੱਦੇਨਜ਼ਰ ਜਾਂਚ ਚੱਲ ਰਹੀ ਹੈ। ਇਸ ਦੌਰਾਨ ਸੰਜੀਵ ਅਰੋੜਾ ਨੇ ਟਵੀਟ ਕੀਤਾ ਕਿ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣ।’

LEAVE A REPLY

Please enter your comment!
Please enter your name here