ਪੰਚਾਇਤੀ ਚੋਣਾਂ ਦੌਰਾਨ 162 ਮੁਲਾਜ਼ਮਾਂ ਨੂੰ ਜਾਰੀ ਕੀਤਾ ਗਿਆ ਨੋਟਿਸ

0
62

ਸੰਗਰੂਰ : ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ (Sandeep Rishi) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਦੀ ਪਹਿਲੀ ਰਿਹਰਸਲ ਦੌਰਾਨ ਗੈਰਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਨੋਟਿਸ ਜਾਰੀ ਕਰਕੇ ਕਾਰਨ ਦੱਸੋ ਨੋਟਿਸ ਦਾ ਜਵਾਬ ਮੰਗਿਆ ਗਿਆ ਹੈ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ, ਚੋਣ ਡਿਊਟੀ ਵਿੱਚ ਅਜਿਹੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੇਢ ਦਰਜਨ ਤੋਂ ਵੱਧ ਵਿਭਾਗਾਂ ਦੇ ਇਨ੍ਹਾਂ ਗੈਰ ਹਾਜ਼ਰ ਮੁਲਾਜ਼ਮਾਂ ਨੂੰ ਵਿਭਾਗਾਂ ਦੇ ਮੁਖੀਆਂ ਰਾਹੀਂ ਨੋਟਿਸ ਭੇਜੇ ਗਏ ਹਨ। 10 ਅਕਤੂਬਰ ਨੂੰ ਹੋਣ ਵਾਲੀ ਦੂਜੀ ਰਿਹਰਸਲ ਦੌਰਾਨ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here