Home ਸੰਸਾਰ ਅਮਰੀਕਾ ‘ਚ ਜਾਰਜੀਆ ਸੂਬੇ ਦੇ ਸਵਾਨਾ ਸ਼ਹਿਰ ‘ਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ...

ਅਮਰੀਕਾ ‘ਚ ਜਾਰਜੀਆ ਸੂਬੇ ਦੇ ਸਵਾਨਾ ਸ਼ਹਿਰ ‘ਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਦੀ ਹੋਈ ਮੌਤ

0

ਵਾਸ਼ਿੰਗਟਨ : ਅਮਰੀਕਾ ‘ਚ ਜਾਰਜੀਆ ਸੂਬੇ ਦੇ ਸਵਾਨਾ ਸ਼ਹਿਰ ‘ਚ ਬੀਤੀ ਰਾਤ ਨੂੰ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਪਾਇਲਟ ਦੀ ਮੌਤ ਹੋ ਗਈ, ਜਦਕਿ ਯਾਤਰੀ ਸੁਰੱਖਿਅਤ ਹਨ। ਸਵਾਨਾ ਪੁਲਿਸ ਵਿਭਾਗ ਨੇ ਇੱਕ ਸੰਖੇਪ ਬਿਆਨ ਵਿੱਚ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਅਧਿਕਾਰੀਆਂ ਨੂੰ ਪੂਰਬੀ 66ਵੀਂ ਸਟਰੀਟ ‘ਤੇ ਹਾਦਸੇ ਵਾਲੀ ਥਾਂ ‘ਤੇ ਭੇਜਿਆ ਗਿਆ। ਸਵਾਨਾ ਪੁਲਿਸ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਇੱਕ ਪੋਸਟ ਵਿੱਚ ਕਿਹਾ, ‘ਪਾਇਲਟ ਦੀ ਮੌਤ ਹੋ ਗਈ ਹੈ ਅਤੇ ਇੱਕ ਯਾਤਰੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।’

ਉਨ੍ਹਾਂ ਕਿਹਾ ਕਿ ਹੋਰ ਕੋਈ ਜ਼ਖਮੀ ਨਹੀਂ ਹੋਇਆ ਹੈ। ਸਵਾਨਾ ਫਾਇਰਫਾਈਟਰਜ਼ ਨੇ ਫੇਸਬੁੱਕ ‘ਤੇ ਇਕ ਪੋਸਟ ਵਿਚ ਕਿਹਾ ਕਿ ਹਾਦਸਾ ਬੀਤੀ ਰਾਤ 10 ਵਜੇ ਦੇ ਕਰੀਬ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਕਿਹਾ ਕਿ ਸੰਘੀ ਹਵਾਬਾਜ਼ੀ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version