ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

0
44

ਪੰਜਾਬ : ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿੱਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿੱਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈ.ਵੀ.ਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਦੇ ਜਸਟਿਸ ਸੁਰੇਸ਼ਵਰ ਠਾਕੁਰ ‘ਤੇ ਆਧਾਰਿਤ ਬੈਂਚ ਨੇ ਪਿਛਲੇ ਹਫ਼ਤੇ 270 ਤੋਂ ਵੱਧ ਗ੍ਰਾਮ ਪੰਚਾਇਤਾਂ ‘ਤੇ ਹਾਈਕੋਰਟ ਵੱਲੋਂ ਲਗਾਏ ਗਏ ਸਟੇਅ ਆਰਡਰ ਨੂੰ ਵੀ ਵਾਪਸ ਲੈ ਲਿਆ ਹੈ।

ਵੋਟਰ ਇਨ੍ਹਾਂ ਵਿੱਚੋਂ ਕੋਈ ਵੀ ਦਸਤਾਵੇਜ਼ ਦਿਖਾ ਕੇ ਆਪਣੀ ਵੋਟ ਪਾ ਸਕਣਗੇ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਈ ਵੀ ਨਾਗਰਿਕ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਪੈਨ ਕਾਰਡ, ਪਾਸਪੋਰਟ, ਮਨਰੇਗਾ ਜੌਬ ਕਾਰਡ, ਡਰਾਈਵਿੰਗ ਲਾਇਸੈਂਸ, ਰਾਸ਼ਨ ਕਾਰਡ ਅਤੇ ਨੀਲਾ ਕਾਰਡ ਪਛਾਣ ਪੱਤਰ ਵਜੋਂ ਦਿਖਾ ਕੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਫੋਟੋ ਵਾਲੀ ਨਾਗਰਿਕ ਪਾਸਬੁੱਕ, ਸਿਹਤ ਬੀਮਾ ਕਾਰਡ, ਸੇਵਾ ਪਛਾਣ ਪੱਤਰ (ਫੋਟੋ ਸਮੇਤ) ਜੋ ਕਿ ਕੇਂਦਰ/ਰਾਜ ਸਰਕਾਰ/ਪੀ.ਐੱਸ.ਯੂ./ਸਮਾਰਟ ਕਾਰਡ ਐੱਨ.ਪੀ.ਆਰ. ਅਧੀਨ RGI , ਪੈਨਸ਼ਨ ਦਸਤਾਵੇਜ਼, ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਐਮ.ਪੀ/ਐਮ.ਐਲ.ਏ ਭਾਰਤ ਸਰਕਾਰ ਦਾ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੁਆਰਾ ਜਾਰੀ ਅਧਿਕਾਰਤ ਪਛਾਣ ਪੱਤਰ, ਵਿਸ਼ੇਸ਼ ਅਪੰਗਤਾ ਆਈ.ਡੀ. ਕਾਰਡ (ਯੂ.ਡੀ.ਆਈ.ਡੀ. ਕਾਰਡ) ਦਿਖਾ ਕੇ ਵੀ ਵੋਟਿੰਗ ਕੀਤੀ ਜਾ ਸਕਦੀ ਹੈ।

LEAVE A REPLY

Please enter your comment!
Please enter your name here