ਨਵੀਂ ਦਿੱਲੀ : ਦਿੱਲੀ ਤੋਂ ਬੈਂਗਲੁਰੂ ਜਾ ਰਹੀ ਅਕਾਸਾ ਏਅਰ ਦੀ ਫਲਾਈਟ (An Akasa Air Flight) ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਵਾਪਸ ਪਰਤਣਾ ਪਿਆ। ਇਹ ਘਟਨਾ ਉਦੋਂ ਵਾਪਰੀ ਜਦੋਂ ਜਹਾਜ਼ ਨੇ ਦਿੱਲੀ ਤੋਂ ਉਡਾਣ ਭਰੀ। ਉਡਾਣ ਦੌਰਾਨ ਏਅਰਲਾਈਨ ਨੂੰ ਇੱਕ ਗੁਮਨਾਮ ਕਾਲ ਆਈ ਜਿਸ ਵਿੱਚ ਕਿਹਾ ਗਿਆ ਸੀ ਕਿ ਜਹਾਜ਼ ਵਿੱਚ ਬੰਬ ਲਗਾਇਆ ਗਿਆ ਹੈ।
ਇਸ ਤਰ੍ਹਾਂ ਦੀਆਂ ਕਈ ਧਮਕੀਆਂ ਪਹਿਲਾਂ ਵੀ ਮਿਲੀਆਂ ਸਨ ਪਰ ਬਾਅਦ ‘ਚ ਪਤਾ ਲੱਗਾ ਕਿ ਇਹ ਧਮਕੀਆਂ ਝੂਠੀਆਂ ਸਨ। ਇਹ ਘਟਨਾ ਅਜਿਹੇ ਸਮੇਂ ਵਿੱਚ ਆਈ ਹੈ ਜਦੋਂ ਪਿਛਲੇ ਤਿੰਨ ਦਿਨਾਂ ਵਿੱਚ 10 ਭਾਰਤੀ ਉਡਾਣਾਂ ਨੂੰ ਬੰਬ ਦੀ ਝੂਠੀ ਧਮਕੀ ਮਿਲੀ ਹੈ।