ਕੁਲਹਾੜ ਪੀਜ਼ਾ ਕਪਲ ਤੋਂ ਬਾਅਦ ਹੁਣ ਬਾਲੀਵੁੱਡ ਗਾਇਕਾ ਨੇਹਾ ਕੱਕੜ ਨੂੰ ਨਿਹੰਗ ਸਿੰਘਾਂ ਨੇ ਦਿੱਤੀ ਚੇਤਾਵਨੀ

0
79

ਪੰਜਾਬ : ਮਸ਼ਹੂਰ ਕੁਲਹਾੜ ਪੀਜ਼ਾ ਕਪਲ ਤੋਂ ਬਾਅਦ ਹੁਣ ਬਾਲੀਵੁੱਡ ਗਾਇਕਾ ਨੇਹਾ ਕੱਕੜ ਨਿਹੰਗ ਸਿੰਘਾਂ ਦੇ ਨਿਸ਼ਾਨੇ ‘ਤੇ ਆ ਗਈ ਹੈ।ਦਰਅਸਲ ਬਾਬਾ ਬੁੱਢਾ ਦਲ ਦੇ ਨਿਹੰਗ ਮਾਨ ਸਿੰਘ ਅਕਾਲੀ ਨੇ ਇੱਕ ਵੀਡੀਓ ਜਾਰੀ ਕਰਕੇ ਨੇਹਾ ਕੱਕੜ ਨੂੰ ਚੇਤਾਵਨੀ ਦਿੱਤੀ ਹੈ। ਵੀਡੀਓ ਵਿੱਚ ਮਾਨ ਸਿੰਘ ਅਕਾਲੀ ਨੇ ਕਿਹਾ ਕਿ ਨੇਹਾ ਕੱਕੜ ਆਪਣੇ ਪਤੀ ਨੂੰ ਪਰਦੇ ਪਿੱਛੇ ਰੱਖਣ, ਲੋਕਾਂ ਸਾਹਮਣੇ ਇਤਰਾਜ਼ਯੋਗ ਹਰਕਤਾਂ ਕਰਕੇ ਤੁਸੀਂ ਕੀ ਦੱਸਣਾ ਚਾਹੁੰਦੇ ਹੋ? ਤੁਸੀਂ ਲੋਕਾਂ ਨੇ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਹੈ, ਕੁਝ ਸ਼ਰਮ ਕਰੋ, ਤੁਸੀਂ ਲੋਕ ਕੀ ਲੈ ਕੇ ਬੈਠੇ ਹੋ? ਇਸ ਦੇ ਨਾਲ ਉਨ੍ਹਾਂ ਕਿਹਾ ਕਿ ਸ਼ੋਸਲ ਮੀਡੀਆ ਤੇ ਗਲਤ ਕਮੈਂਟ ਕਰਨ ਵਾਲਿਆਂ ਨੂੰ ਪਹਿਲਾਂ ਨਾਲ ਤੇ ਫਿਰ ਦੂਜੀ ਵਾਰ ਉਨ੍ਹਾਂ ਨੂੰ ਵੀ ਸਬਕ ਸਿਖਾਇਆ ਜਾਵੇਗਾ। ਇਸ ਦੇ ਲਈ ਭਾਵੇਂ ਉਨ੍ਹਾਂ ਨੂੰ ਜੇਲ੍ਹ ਕਿਉਂ ਨਾ ਜਾਣਾ ਪਵੇ।

ਦੱਸ ਦੇਈਏ ਕਿ ਨਿਹੰਗ ਸਿੰਘਾਂ ਨੇ ਕੁਲਹਾੜ ਪੀਜ਼ਾ ਜੋੜੇ ਦੀ ਦੁਕਾਨ ਦੇ ਬਾਹਰ ਹੰਗਾਮਾ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਸਹਿਜ ਅਰੋੜਾ ਨੇ ਵੀਡੀਓ ਬਣਾਉਣੀ ਹੈ ਤਾਂ ਬਿਨਾਂ ਦਸਤਾਰ ਦੇ ਬਣਾਈ ਜਾਵੇ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ। ਇਸ ਤੋਂ ਬਾਅਦ ਸਹਿਜ ਅਰੋੜਾ ਨੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਉਹ ਅਕਾਲ ਤਖ਼ਤ ਸਾਹਿਬ ‘ਤੇ ਜਾ ਕੇ ਜਥੇਦਾਰ ਸਾਹਿਬ ਨੂੰ ਮੰਗ ਪੱਤਰ ਸੌਂਪਣਗੇ ਅਤੇ ਪੁੱਛਣਗੇ ਕਿ ਉਨ੍ਹਾਂ ਨੂੰ ਦਸਤਾਰ ਸਜਾਉਣ ਦੀ ਇਜਾਜ਼ਤ ਹੈ ਜਾਂ ਨਹੀਂ। ਇਸ ਤੋਂ ਬਾਅਦ ਨਿਹੰਗ ਸਿੰਘ ਮਾਨ ਨੇ ਕਿਹਾ ਸੀ ਕਿ ਜੇਕਰ ਪੁਲਿਸ ਨੇ 18 ਅਕਤੂਬਰ ਤੱਕ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਤਾਂ ਉਹ ਜੋੜੇ ਦਾ ਰੈਸਟੋਰੈਂਟ ਬੰਦ ਕਰ ਦੇਣਗੇ।

LEAVE A REPLY

Please enter your comment!
Please enter your name here