ਅੱਜ ਪੰਜਾਬ ਕਾਂਗਰਸ ਵੱਲੋਂ ਬੁਲਾਈ ਗਈ ਅਹਿਮ ਮੀਟਿੰਗ

0
67

ਚੰਡੀਗੜ੍ਹ : ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ (By-Elections) ਦਾ ਐਲਾਨ ਹੋ ਚੁੱਕਾ ਹੈ ਅਤੇ ਅੱਜ ਇਸ ਦੀ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤੀ ਜਾਵੇਗੀ। ਅੱਜ ਯਾਨੀ ਸ਼ੁੱਕਰਵਾਰ ਤੋਂ ਨਾਮਜ਼ਦਗੀਆਂ ਭਰਨ ਦਾ ਦੌਰ ਸ਼ੁਰੂ ਹੋ ਜਾਵੇਗਾ ਜਿਸ ਦੀ ਆਖ਼ਰੀ ਤਾਰੀਖ਼ 25 ਅਕਤੂਬਰ ਹੈ। ਇਸ ਦੇ ਮੱਦੇਨਜ਼ਰ ਸਿਆਸੀ ਧਿਰਾਂ ਨੇ ਵੀ ਆਪੋ-ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਵੱਲੋਂ ਅੱਜ ਅਹਿਮ ਮੀਟਿੰਗ ਬੁਲਾਈ ਗਈ ਹੈ।

ਪੰਜਾਬ ਕਾਂਗਰਸ ਵੱਲੋਂ ਅੱਜ 11 ਵਜੇ ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿਚ ਜ਼ਿਮਨੀ ਚੋਣਾਂ ਬਾਰੇ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵੀ ਮੰਥਨ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ (ਐੱਸ.ਸੀ.), ਗਿੱਦੜਬਾਹਾ ਅਤੇ ਬਰਨਾਲਾ ‘ਤੇ ਜ਼ਿਮਨੀ ਚੋਣ ਹੋਵੇਗੀ। ਇਨ੍ਹਾਂ ਸੀਟਾਂ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਰਾਜ ਕੁਮਾਰ ਚੱਬੇਵਾਲ, ਰਾਜਾ ਵੜਿੰਗ ਅਤੇ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਲੋਕ ਸਭਾ ਚੋਣਾਂ ਵਿਚ ਜਿੱਤ ਦਰਜ ਕਰਨ ਮਗਰੋਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਇਸਦੇ ਨਤੀਜੇ ਐਲਾਨੇ ਜਾਣਗੇ।

LEAVE A REPLY

Please enter your comment!
Please enter your name here