ਪੰਜਾਬ : ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਦੀ ਜੇਲ੍ਹ ਇੰਟਰਵਿਊ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੇ 2 ਡੀ.ਐਸ.ਪੀ ਅਤੇ 7 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਾਰਿਆਂ ਨੂੰ 3 ਅਪ੍ਰੈਲ 2022 ਨੂੰ ਗੈਂਗਸਟਰ ਲਾਰੈਂਸ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਪਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਉਸ ਸਮੇਂ ਸੀ.ਆਈ.ਏ. ਥਾਣਾ ਖਰੜ ਦੀ ਹਿਰਾਸਤ ਵਿਚ ਸੀ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਸਮਰ ਵਨੀਤ PPS, DSP, ਸਬ ਇੰਸਪੈਕਟਰ ਰੀਨਾ, CIA ਖਰੜ, ਸਬ ਇੰਸਪੈਕਟਰ (LR) ਜਗਤਪਾਲ ਜਾਂਗੂ, AGTF, ਸਬ ਇੰਸਪੈਕਟਰ (LR) ਸ਼ਾਹਨਜੀਤ ਸਿੰਘ, ਏ.ਐਸ.ਆਈ ਮੁਖਤਿਆਰ ਸਿੰਘ, ਐਚ.ਸੀ (LR) ਓਮ ਪ੍ਰਕਾਸ਼, ਸਮਰ ਵਨੀਤ, ਪੀ.ਪੀ.ਐਸ. , ਡੀ.ਐਸ.ਪੀ. ਸ਼ਾਮਿਲ ਹੈ।
ਧਿਆਨ ਯੋਗ ਹੈ ਕਿ ਕਰੀਬ ਡੇਢ ਸਾਲ ਪਹਿਲਾਂ ਭਾਰਤ ਦੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੱਕ ਨਿੱਜੀ ਚੈਨਲ ਨੂੰ ਦਿੱਤਾ ਗਿਆ ਇੰਟਰਵਿਊ ਵਾਇਰਲ ਹੋਇਆ ਸੀ। ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਵਾਇਰਲ ਹੋਣ ਤੋਂ ਬਾਅਦ, ਪੰਜਾਬ ਪੁਲਿਸ ਹਰਕਤ ਵਿੱਚ ਆ ਗਈ, ਕਿਉਂਕਿ ਲਾਰੈਂਸ ਉਸ ਸਮੇਂ ਪੰਜਾਬ ਦੀ ਜੇਲ੍ਹ ਵਿੱਚ ਸੀ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਆਲੋਚਨਾ ਦਾ ਸਾਹਮਣਾ ਕਰਨਾ ਪਿਆ, ਜਦਕਿ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਲਾਰੈਂਸ ਦਾ ਇੰਟਰਵਿਊ ਪੰਜਾਬ ਦੀ ਜੇਲ੍ਹ ਤੋਂ ਨਹੀਂ, ਸਗੋਂ ਉਸ ਦੀ ਪੁਰਾਣੀ ਜੇਲ੍ਹ ਤੋਂ ਸੀ। ਇਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੰਟਰਵਿਊ ਦੀ ਜਾਂਚ ਲਈ 10 ਮਹੀਨੇ ਪਹਿਲਾਂ ਐਸ.ਆਈ.ਟੀ ਦਾ ਗਠਨ ਕੀਤਾ ਸੀ, ਜਿਸ ਦੀ ਰਿਪੋਰਟ ਮੰਗਲਵਾਰ ਨੂੰ ਡੀ.ਜੀ.ਪੀ ਪ੍ਰਬੋਧ ਕੁਮਾਰ ਨੇ ਹਾਈ ਕੋਰਟ ਨੂੰ ਸੌਂਪੀ ਸੀ।