ਚੰਡੀਗੜ੍ਹ : ਤਿਉਹਾਰੀ ਸੀਜ਼ਨ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਤੋਹਫ਼ੇ ਦਿੰਦਿਆਂ ਵੱਡਾ ਐਲਾਨ ਕੀਤਾ ਹੈ। ਸੂਬੇ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਕਮਿਸ਼ਨਰ ਨੂੰ ਜੀ.ਐਸ.ਟੀ. ਸਬੰਧੀ ਕਮਿਸ਼ਨਰ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਉਨ੍ਹਾਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਵਪਾਰੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ‘ਚ ਜੀ.ਐੱਸ.ਟੀ. ਅਧਿਕਾਰੀਆਂ ਵੱਲੋਂ ਕਿਸੇ ਵੀ ਕਾਰੋਬਾਰੀ ‘ਤੇ ਛਾਪੇਮਾਰੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇੱਕ ਹੈਲਪਲਾਈਨ ਨੰਬਰ ਜਾਰੀ ਕਰਕੇ ਵਪਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਹ ਟੋਲ ਫਰੀ ਨੰਬਰਾਂ- 0175-2225192, 2921005 ‘ਤੇ ਕਾਲ ਕਰਕੇ ਸ਼ਿਕਾਇਤ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਦੌਰਾਨ ਕੋਈ ਅਧਿਕਾਰੀ ਵਪਾਰੀਆਂ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।