Home ਪੰਜਾਬ ਲੁਧਿਆਣਾ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਬਾਬਾ ਸਿੱਦੀਕੀ ਕਤਲ ਦਾ ਮੁੱਖ ਦੋਸ਼ੀ...

ਲੁਧਿਆਣਾ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਬਾਬਾ ਸਿੱਦੀਕੀ ਕਤਲ ਦਾ ਮੁੱਖ ਦੋਸ਼ੀ ਕੀਤਾ ਗ੍ਰਿਫ਼ਤਾਰ

0

ਪੰਜਾਬ : ਮੁੰਬਈ ਕ੍ਰਾਈਮ ਬ੍ਰਾਂਚ (Mumbai Crime Branch) ਨੇ ਬੀਤੇ ਦਿਨ ਪੰਜਾਬ ਦੇ ਲੁਧਿਆਣਾ ‘ਚ ਵੱਡੀ ਕਾਰਵਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ‘ਚ ਹੋਏ ਬਾਬਾ ਸਿੱਦੀਕੀ ਕਤਲ ਕੇਸ (The Baba Siddiqui Murder Case) ‘ਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨ ਲੁਧਿਆਣਾ ਕਾਊਂਟਰ ਇੰਟੈਲੀਜੈਂਸ ਦੀ ਮਦਦ ਨਾਲ ਮੁਖੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਮੁਲਜ਼ਮ ਦੀ ਪਛਾਣ ਸੁਜੀਤ ਕੁਮਾਰ ਵਜੋਂ ਹੋਈ ਹੈ, ਜਿਸ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਕਾਬੂ ਕਰ ਲਿਆ ਹੈ। ਮੁਲਜ਼ਮ ਲੁਧਿਆਣਾ ਦੇ ਮੁੰਡੀਆ ਇਲਾਕੇ ਵਿੱਚ ਆਪਣੇ ਸਹੁਰੇ ਘਰ ਵਿੱਚ ਲੁਕਿਆ ਹੋਇਆ ਸੀ। ਮੁੰਬਈ ਅਤੇ ਲੁਧਿਆਣਾ ਦੇ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਵਿਚਕਾਰ ਤਾਲਮੇਲ ਤੋਂ ਬਾਅਦ, ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਇਸ ਕਾਰਵਾਈ ਦੀ ਅਗਵਾਈ ਕੀਤੀ ਜਿਸ ਦੇ ਨਤੀਜੇ ਵਜੋਂ ਕੁਮਾਰ ਨੂੰ ਫੜ ਲਿਆ ਗਿਆ ਅਤੇ ਬਾਅਦ ਵਿੱਚ ਮੁੰਬਈ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ।

NO COMMENTS

LEAVE A REPLY

Please enter your comment!
Please enter your name here

Exit mobile version