ਦੀਵਾਲੀ ਦੀ ਰਾਤ ਲੁਧਿਆਣਾ ਦੀ ਮੰਡੀ ‘ਚ ਪਏ ਸਕਰੈਪ ਨੂੰ ਲੱਗੀ ਭਿਆਨਕ ਅੱਗ

0
68

ਪੰਜਾਬ : ਦੀਵਾਲੀ ਦੀ ਰਾਤ ਵੱਖ-ਵੱਖ ਥਾਵਾਂ ਤੋਂ ਅੱਗ ਲੱਗਣ ਦੀਆਂ ਖਬਰਾਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਸਥਿਤ ਪਟਾਕਾ ਮੰਡੀ ‘ਚ ਸਾਹਮਣੇ ਆਇਆ ਹੈ, ਜਿੱਥੇ ਸਬਜ਼ੀ ਮੰਡੀ ‘ਚ ਪਏ ਸਕਰੈਪ ਨੂੰ ਅੱਗ ਲੱਗ ਗਈ। ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

LEAVE A REPLY

Please enter your comment!
Please enter your name here