ਪੰਜਾਬ ‘ਚ ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਕੁਲਵਿੰਦਰ ਸਿੰਘ ਰਸੂਲਪੁਰੀ ਕਾਂਗਰਸ ਛੱਡ ਕੇ ‘ਆਪ’ ‘ਚ ਹੋਏ ਸ਼ਾਮਲ

0
70

ਪੰਜਾਬ : ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕੁਲਵਿੰਦਰ ਸਿੰਘ ਰਸੂਲਪੁਰੀ (Kulwinder Singh Rasulpuri) ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਮਜ਼ਬੂਤ ​​ਹੋ ਗਿਆ ਹੈ।

ਦੱਸ ਦੇਈਏ ਕਿ ਕੁਲਵਿੰਦਰ ਸਿੰਘ ਰਸੂਲਪੁਰੀ ਚੱਬੇਵਾਲ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਸਨ। ਉਹ 35 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ। ਜ਼ਿਕਰਯੋਗ ਹੈ ਕਿ 13 ਨਵੰਬਰ ਨੂੰ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਸਿਆਸਤ ਵਿੱਚ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

LEAVE A REPLY

Please enter your comment!
Please enter your name here