CM ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਦਿੱਤੀ ਵਧਾਈ

0
51

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Singh Mann) ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।

ਮੁੱਖ ਮੰਤਰੀ ਮਾਨ ਨੇ ਵਿਸ਼ਵਕਰਮਾ ਦਿਵਸ ਮੌਕੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚਣਹਾਰੇ ਭਗਵਾਨ ਵਿਸ਼ਵਕਰਮਾ ਸਾਰੀਆਂ ਮਸ਼ੀਨਰੀ ਅਤੇ ਸੰਦਾਂ ਦੀ ਵਰਤੋਂ ਵਿੱਚ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦਾ ਸਿਰਜਣਹਾਰ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਦੀ ਰਚਨਾ ਨੇ ਭਾਰਤੀ ਕਾਰੀਗਰਾਂ ਅਤੇ ਮਜ਼ਦੂਰਾਂ ਵਿੱਚ ਸੱਚੇ ਅਤੇ ਨਿਰਪੱਖ ਕੰਮ ਦੀ ਭਾਵਨਾ ਪੈਦਾ ਕੀਤੀ। ਮਾਨ ਨੇ ਮਜ਼ਦੂਰਾਂ ਅਤੇ ਦਸਤਕਾਰਾਂ ਨੂੰ ਕਿਹਾ ਕਿ ਉਹ ਸਾਡੇ ਸੂਬੇ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਹੋਰ ਮਿਹਨਤ ਅਤੇ ਲਗਨ ਨਾਲ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

LEAVE A REPLY

Please enter your comment!
Please enter your name here