Google search engine
HomeUP NEWSCM ਯੋਗੀ ਨੂੰ ਧਮਕੀ ਭਰਿਆ ਸੰਦੇਸ਼ ਭੇਜਣ ਦੇ ਮਾਮਲੇ ‘ਚ ਮੁੰਬਈ ਪੁਲਿਸ...

CM ਯੋਗੀ ਨੂੰ ਧਮਕੀ ਭਰਿਆ ਸੰਦੇਸ਼ ਭੇਜਣ ਦੇ ਮਾਮਲੇ ‘ਚ ਮੁੰਬਈ ਪੁਲਿਸ ਨੇ ਇੱਕ ਮਹਿਲਾ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ (Chief Minister Yogi Adityanath) ਨੂੰ ਧਮਕੀ ਭਰਿਆ ਸੰਦੇਸ਼ ਭੇਜਣ ਦੇ ਮਾਮਲੇ ਵਿੱਚ ਮੁੰਬਈ ਪੁਲਿਸ (Mumbai Police) ਨੇ ਇੱਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਹਿਲਾ ਮੁਲਜ਼ਮ ਨੇ ਸੀ.ਐਮ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਦਰਅਸਲ, ਮੁੰਬਈ ਟ੍ਰੈਫਿਕ ਪੁਲਿਸ ਨੂੰ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਸੰਦੇਸ਼ ਮਿਲਿਆ ਸੀ। ਜਿਸ ਤੋਂ ਬਾਅਦ ਪੁਲਿਸ ਅਲਰਟ ਮੋਡ ‘ਤੇ ਸੀ ਅਤੇ ਕਾਰਵਾਈ ਕਰਦੇ ਹੋਏ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ।

‘ਬਾਬਾ ਸਿੱਦੀਕੀ ਵਾਂਗ ਮਾਰਿਆ ਜਾਵੇਗਾ’
ਜਾਣਕਾਰੀ ਮੁਤਾਬਕ ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਇਕ ਅਣਪਛਾਤੇ ਫੋਨ ਨੰਬਰ ਤੋਂ ਸੰਦੇਸ਼ ਮਿਲਿਆ ਹੈ ਕਿ ਜੇਕਰ ਆਦਿਤਿਆਨਾਥ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੰਦੇ ਹਨ ਤਾਂ ਉਨ੍ਹਾਂ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਨੇਤਾ ਬਾਬਾ ਸਿੱਦੀਕੀ ਵਾਂਗ ਮਾਰ ਦਿੱਤਾ ਜਾਵੇਗਾ। ਇਕ ਅਧਿਕਾਰੀ ਨੇ ਕਿਹਾ ਕਿ ਆਦਿਤਿਆਨਾਥ ਰਾਜ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਲਈ ਮਹਾਰਾਸ਼ਟਰ ਆ ਸਕਦੇ ਹਨ ਅਤੇ ਇਸ ਲਈ ਪੁਲਿਸ ਚੌਕਸ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਤੋਂ ਬਾਅਦ ਇਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਸੀ.ਐਮ ਯੋਗੀ ਨੂੰ ਕਈ ਵਾਰ ਮਿਲ ਚੁੱਕੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ
ਦੱਸ ਦੇਈਏ ਕਿ ਇਸ ਸਾਲ ਯੂ.ਪੀ ਦੇ ਸੀ.ਐਮ ਯੋਗੀ ਆਦਿਤਿਆਨਾਥ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਧਮਕੀਆਂ ਦੇਣ ਵਾਲਿਆਂ ਨੂੰ ਯੂ.ਪੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਜਿਸ ਵਿੱਚ ਕਈਆਂ ਨੇ ਡਾਇਲ 112 ਤੇ ਕਈਆਂ ਨੇ ਫੇਸਬੁੱਕ ਅਤੇ ਟਵਿਟਰ ਰਾਹੀਂ ਧਮਕੀ ਦਿੱਤੀ। ਇਨ੍ਹਾਂ ਸਾਰਿਆਂ ਨੂੰ ਉੱਤਰ ਪ੍ਰਦੇਸ਼ ਪੁਲਿਸ ਨੇ ਧਮਕੀ ਦੇਣ ਦੇ ਕੁਝ ਦਿਨ ਬਾਅਦ ਹੀ ਗ੍ਰਿਫ਼ਤਾਰ ਕਰ ਲਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments