ਹਰਿਆਣਾ : ਗੈਂਗਸਟਰ ਲਾਰੇਂਸ ਬਿਸ਼ਨੋਈ (Gangster Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ (Anmol Bishnoi) ਦੀ ਇੱਕ ਮਾਮਲੇ ਨੂੰ ਲੈ ਕੇ ਗੁਰੂਗ੍ਰਾਮ ਪੁਲਿਸ (The Gurugram Police) ਨੂੰ ਤਲਾਸ਼ ਹੈ। ਦਰਅਸਲ ਗੁਰੂਗ੍ਰਾਮ ਪੁਲਿਸ ਨੇ ਅਨਮੋਲ ਬਿਸ਼ਨੋਈ ਖ਼ਿਲਾਫ਼ ਧਮਕੀ ਦੇਣ ਅਤੇ ਫਿਰੌਤੀ ਮੰਗਣ ਦਾ ਮਾਮਲਾ ਵੀ ਦਰਜ ਕੀਤਾ ਹੈ। ਦੋਸ਼ ਹੈ ਕਿ ਅਨਮੋਲ ਬਿਸ਼ਨੋਈ ਨੇ ਵਿਦੇਸ਼ ‘ਚ ਮੀਟਿੰਗ ‘ਚ ਭੀਮ ਸੈਨਾ ਦੇ ਮੁਖੀ ਨਵਾਬ ਸਤਪਾਲ ਤੰਵਰ ਨੂੰ ਧਮਕੀ ਦਿੱਤੀ ਹੈ।
ਗੁਰੂਗ੍ਰਾਮ ਪੁਲਿਸ ਦੀ ਕ੍ਰਾਈਮ ਬ੍ਰਾਂਚ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਤਪਾਲ ਕੇ ਤੰਵਰ ਨੂੰ ਜ਼ਿੰਬਾਬਵੇ ਅਤੇ ਕੀਨੀਆ ਦੇ ਫੋਨ ਨੰਬਰਾਂ ਤੋਂ ਕਾਲਾਂ ਆਈਆਂ ਸਨ। ਪੁਲਿਸ ਸੂਤਰਾਂ ਅਨੁਸਾਰ ਅਨਮੋਲ ਬਿਸ਼ਨੋਈ ਕੈਨੇਡਾ ਅਤੇ ਅਮਰੀਕਾ ਤੋਂ ਆਪਣਾ ਗੈਂਗ ਚਲਾ ਰਿਹਾ ਹੈ। ਉਥੇ ਬੈਠ ਕੇ ਉਸ ਨੇ ਸਤਪਾਲ ਤੰਵਰ ਨੂੰ ਧਮਕੀ ਦਿੱਤੀ। ਫਿਲਹਾਲ ਪੁਲਿਸ ਅਨਮੋਲ ਬਿਸ਼ਨੋਈ ਦੀ ਆਵਾਜ਼ ਦੀ ਜਾਂਚ ਕਰ ਰਹੀ ਹੈ। ਤਾਂ ਜੋ ਮਾਮਲਾ ਸਪੱਸ਼ਟ ਹੋ ਸਕੇ ਕਿ ਫੋਨ ‘ਤੇ ਜਿਸ ਵਿਅਕਤੀ ਦੀ ਆਵਾਜ਼ ਸੁਣਾਈ ਦਿੱਤੀ ਉਹ ਅਨਮੋਲ ਬਿਸ਼ਨੋਈ ਹੈ ਜਾਂ ਕੋਈ ਹੋਰ।
ਕੌਣ ਹਨ ਅਨਮੋਲ ਬਿਸ਼ਨੋਈ?
ਅਨਮੋਲ ਬਿਸ਼ਨੋਈ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਛੋਟਾ ਭਰਾ ਹੈ। ਆਪਣੇ ਵੱਡੇ ਭਰਾ ਦੀ ਤਰ੍ਹਾਂ ਉਹ ਵੀ ਅਪਰਾਧ ਦੀ ਦੁਨੀਆ ਵਿੱਚ ਸਰਗਰਮ ਹੈ। ਦੱਸਿਆ ਜਾਂਦਾ ਹੈ ਕਿ ਉਹ ਅਮਰੀਕਾ ਅਤੇ ਕੈਨੇਡਾ ਤੋਂ ਆਪਣਾ ਗੈਂਗ ਚਲਾ ਰਿਹਾ ਹੈ। ਕੁਝ ਦਿਨ ਪਹਿਲਾਂ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਨੇ ਅਨਮੋਲ ਬਿਸ਼ਨੋਈ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਅਪ੍ਰੈਲ ਦੇ ਮਹੀਨੇ ਅਦਾਕਾਰ ਸਲਮਾਨ ਖਾਨ ਦੇ ਮੁੰਬਈ ‘ਚ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ‘ਚ ਐਨ.ਆਈ.ਏ. ਨੂੰ ਅਨਮੋਲ ਬਿਸ਼ਨੋਈ ਦੀ ਤਲਾਸ਼ ਹੈ ਅਤੇ ਉਸ ਨੂੰ ਏਜੰਸੀ ਦੀ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ‘ਚ ਵੀ ਰੱਖਿਆ ਹੋਇਆ ਹੈ। ਪੁਲਿਸ ਦੇ ਅਨੁਸਾਰ, ਬਾਂਦਰਾ, ਮੁੰਬਈ ਵਿੱਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਕਥਿਤ ਤੌਰ ‘ਤੇ ਅਨਮੋਲ ਦਾ ਹੱਥ ਮੰਨਿਆ ਜਾਂਦਾ ਹੈ।