ਪੰਜਾਬੀ ਗਾਇਕ ਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ ਦਾ ਹੋਇਆ ਦੇਹਾਂਤ

0
78

ਪੰਜਾਬ : ਅੱਜ ਸਵੇਰੇ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਅਤੇ ਲੋਕ ਸੰਪਰਕ ਵਿਭਾਗ ਦੇ ਸੇਵਾਮੁਕਤ ਇੰਸਪੈਕਟਰ ਰਵਿੰਦਰ ਦੀਵਾਨਾ (Ravinder Deewana) ਦਾ ਦੇਹਾਂਤ ਹੋ ਗਿਆ ਹੈ। ਕਈ ਨਾਮੀ ਕੰਪਨੀਆਂ ਵਿੱਚ ਸੋਲੋ ਅਤੇ ਡੁਏਟ ਗੀਤ ਵੀ ਉਨ੍ਹਾਂ ਦੀ ਆਵਾਜ਼ ਵਿੱਚ ਰਿਕਾਰਡ ਹੋਏ ਜੋ ਕਾਫ਼ੀ ਮਸ਼ਹੂਰ ਹੋਏ।

ਉਨ੍ਹਾਂ ਦਾ ਨਾਂ ਪੰਜਾਬ ਦੇ ਚੋਟੀ ਦੇ ਗਾਇਕਾਂ ਵਿੱਚ ਸ਼ਾਮਲ ਸੀ। ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਅਦ ਦੁਪਹਿਰ ਉਨ੍ਹਾਂ ਦੇ ਜੱਦੀ ਪਿੰਡ ਰੱਤਾ ਖੇੜਾ ਪੰਜਾਬ ਸਿੰਘ ਵਾਲਾ (ਫਿਰੋਜ਼ਪੁਰ) ਵਿਖੇ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here