ਚੰਡੀਗੜ੍ਹ : ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾ ਰਹੇ ਪੰਜਾਬੀ ਮਹੀਨੇ ਦੇ ਪ੍ਰੋਗਰਾਮ ਅੱਜ ਪਟਿਆਲਾ ਵਿੱਚ ਸ਼ੁਰੂ ਹੋਣਗੇ। ਇਸ ਸਮਾਗਮ ਵਿੱਚ ਪੰਜਾਬ ਦੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਣ ਵਾਲੇ ਸਮਾਗਮ ਦੀ ਪ੍ਰਧਾਨਗੀ ਪੰਜਾਬ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਕਰਨਗੇ। ਇਹ ਪ੍ਰੋਗਰਾਮ ਭਾਸ਼ਾ ਵਿਭਾਗ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ 2022, 23 ਅਤੇ 24 ਨਾਲ ਸਬੰਧਤ ਪੰਜਾਬੀ ਭਾਸ਼ਾ ਦੀਆਂ ਸਰਵੋਤਮ ਸਾਹਿਤਕ ਪੁਸਤਕਾਂ ਲਈ ਇਨਾਮ ਵੀ ਦਿੱਤੇ ਜਾਣਗੇ ਅਤੇ ਇਸ ਮੌਕੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਜਾਣਗੀਆਂ।
ਭਾਸ਼ਾ ਮਹੀਨੇ ਦੌਰਾਨ ਰਾਜ ਭਰ ਵਿੱਚ ਸੈਮੀਨਾਰ, ਆਹਮੋ-ਸਾਹਮਣੇ ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਅਤੇ ਸੰਗੀਤਕ ਪੇਸ਼ਕਾਰੀਆਂ ਦਾ ਆਯੋਜਨ ਕੀਤਾ ਜਾਵੇਗਾ। ਸਮੁੱਚੇ ਪ੍ਰੋਗਰਾਮ ਦੌਰਾਨ ਵਿਭਾਗੀ ਪੁਸਤਕਾਂ ਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।