ਅਦਾਕਾਰ ਗਿੱਪੀ ਗਰੇਵਾਲ ਨੇ ਛੋਟੇ ਪੁੱਤਰ ਗੁਰਬਾਜ਼ ਦੇ ਜਨਮਦਿਨ ਦੀਆਂ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

0
109

ਪੰਜਾਬ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ  (Gippy Grewal) ਦੀਆਂ ਆਪਣੇ ਪਰਿਵਾਰ ਨਾਲ ਬਹੁਤ ਹੀ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਜ਼ਿਕਰਯੋਗ ਹੈ ਕਿ ਗਿੱਪੀ ਗਰੇਵਾਲ ਅੱਜ ਆਪਣੇ ਸਭ ਤੋਂ ਛੋਟੇ ਪੁੱਤਰ ਗੁਰਬਾਜ਼ ਗਰੇਵਾਲ ਦਾ ਜਨਮਦਿਨ ਮਨਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਬਾਜ਼ ਇਸ ਸਾਲ ਆਪਣਾ 5ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ।

ਇਸ ਮੌਕੇ ਗੁਰਬਾਜ਼ ਦੇ ਪਿਤਾ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਕੈਪਸ਼ਨ ‘ਚ ਲਿਖਿਆ, Happy Birthday Gurbaaz ❤️ We Love You 😘

ਗਿੱਪੀ ਗਰੇਵਾਲ ਨੇ ਜਿਵੇਂ ਹੀ ਇਹ ਪੋਸਟ ਸ਼ੇਅਰ ਕੀਤੀ ਤਾਂ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗ ਗਈ। ਗੁਰਬਾਜ਼ ਨੂੰ ਸੋਸ਼ਲ ਮੀਡੀਆ ‘ਤੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਮਿਲ ਰਹੀਆਂ ਹਨ।

LEAVE A REPLY

Please enter your comment!
Please enter your name here