ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ ‘ਚ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਢੇਰ

0
61

ਬਾਂਦੀਪੋਰਾ : ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਜ਼ਿਲ੍ਹੇ (Bandipura District) ‘ਚ ਹੋਏ ਮੁਕਾਬਲੇ ‘ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ, ਜਦਕਿ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ।

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਦੇ ਆਧਾਰ ‘ਤੇ ਬਾਂਦੀਪੋਰਾ ਦੇ ਚੌਂਤਪਥਰੀ ਜੰਗਲੀ ਖੇਤਰ ‘ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।

ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਇਕ ਅੱਤਵਾਦੀ ਮਾਰਿਆ ਗਿਆ, ਜਦਕਿ ਫੌਜ ਦਾ ਇਕ ਜਵਾਨ ਅਤੇ ਸੀ.ਆਰ.ਪੀ.ਐੱਫ. ਦਾ ਇਕ ਜਵਾਨ ਸ਼ਹੀਦ ਹੋ ਗਿਆ। ਇਕ ਫੌਜੀ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਆਪਰੇਸ਼ਨ ਅਜੇ ਵੀ ਜਾਰੀ ਹੈ।

LEAVE A REPLY

Please enter your comment!
Please enter your name here