ਪੰਜਾਬ ‘ਚ ਸਕੂਲ ਬੰਦ ਕਰਨ ਦੀ ਤਿਆਰੀ

0
49

ਚੰਡੀਗੜ੍ਹ : ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਵਾ ਦੀ ਗੁਣਵੱਤਾ (AQI) ਕਈ ਦਿਨਾਂ ਤੋਂ ਬਹੁਤ ਖਰਾਬ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਜਲੰਧਰ ਅਤੇ ਰੂਪਨਗਰ ਪੰਜਾਬ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਹਨ। ਇੱਥੇ AQI 241 ਅਤੇ 228 ਦੇ ਆਸਪਾਸ ਦਰਜ ਕੀਤਾ ਗਿਆ। ਪ੍ਰਦੂਸ਼ਣ ਦੀ ਗੰਭੀਰ ਸਥਿਤੀ ਕਾਰਨ ਜਿੱਥੇ ਦਿੱਲੀ ਵਿੱਚ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਗਏ ਹਨ, ਉਥੇ ਹੀ ਪੰਜਾਬ ਦੇ ਨਾਲ-ਨਾਲ ਹਰਿਆਣਾ ਵਿੱਚ ਵੀ ਪੰਜਵੀਂ ਜਮਾਤ ਤੱਕ ਦੇ ਸਕੂਲਾਂ ਨੂੰ ਬੰਦ ਕਰਨ ਦਾ ਫ਼ੈਸਲਾ ਲਿਆ ਜਾ ਸਕਦਾ ਹੈ।

ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਅਜਿਹਾ ਕੋਈ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਸਰਕਾਰ ਜਲਦ ਹੀ ਕੋਈ ਫ਼ੈਸਲਾ ਲੈ ਸਕਦੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਧੁੰਦ ਦਾ ਕਹਿਰ ਜਾਰੀ ਹੈ।

ਹਾਲ ਹੀ ‘ਚ ਧੁੰਦ ਕਾਰਨ ਸੜਕਾਂ ‘ਤੇ ਵਿਜ਼ੀਬਿਲਟੀ ਵੀ ਘੱਟ ਗਈ ਸੀ। ਲੋਕਾਂ ਨੂੰ ਵਾਹਨ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੇ ਨਾਲ ਹੀ ਪੰਜਾਬ ‘ਚ ਠੰਡ ਵੀ ਲਗਾਤਾਰ ਵਧ ਰਹੀ ਹੈ। ਮੌਸਮ ਵਿਭਾਗ ਨੇ ਅੱਜ 18 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ।

LEAVE A REPLY

Please enter your comment!
Please enter your name here