Home ਪੰਜਾਬ ਅੰਮ੍ਰਿਤਸਰ ਪੁਲਿਸ ਨੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਕੋਲੋਂ ਕਰੋੜਾਂ ਰੁਪਏ ਦੀ...

ਅੰਮ੍ਰਿਤਸਰ ਪੁਲਿਸ ਨੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਕੀਤੀ ਬਰਾਮਦ

0

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਨੇ ਪੰਜਾਬ ਪੁਲਿਸ ਦੇ ਇੱਕ ਹੌਲਦਾਰ ਕੋਲੋਂ ਕਰੋੜਾਂ ਰੁਪਏ ਦੀ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕਾਂਸਟੇਬਲ ਮੋਹਾਲੀ ਵਿੱਚ ਤਾਇਨਾਤ ਹੈ ਅਤੇ ਅੰਮ੍ਰਿਤਸਰ ਦਾ ਵਸਨੀਕ ਹੈ। ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਕਾਂਸਟੇਬਲ ਲਵਪ੍ਰੀਤ ਸਿੰਘ ਉਰਫ ਲਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਵਪ੍ਰੀਤ ਸਿੰਘ ਕੋਲੋਂ 2 ਕਿਲੋ ਹੈਰੋਇਨ ਬਰਾਮਦ ਹੋਈ ਹੈ, ਜਿਸ ਦੀ ਅੰਤਰਰਾਸ਼ਟਰੀ ਕੀਮਤ 14 ਕਰੋੜ ਰੁਪਏ ਹੈ। ਲਵਪ੍ਰੀਤ ਸਿੰਘ ਅੰਮ੍ਰਿਤਸਰ ਦੇਹਾਤੀ ਦੇ ਥਾਣਾ ਲੋਪੋਕੇ ਅਧੀਨ ਪੈਂਦੇ ਪਿੰਡ ਟਪਿਆਲਾ ਦਾ ਵਸਨੀਕ ਹੈ ਜਦਕਿ ਉਸ ਦੀ ਮੌਜੂਦਾ ਰਿਹਾਇਸ਼ ਰਾਇਲ ਪਲਾਜ਼ਾ ਥਾਣਾ ਸਿਟੀ ਕੁਰਾਲੀ ਮੋਹਾਲੀ ਵਿਖੇ ਹੈ।

ਫਿਲਹਾਲ ਪੁਲਿਸ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਲਵਪ੍ਰੀਤ ਨੂੰ ਅੰਮ੍ਰਿਤਸਰ ਸ਼ਹਿਰ ਦੇ ਥਾਣਾ ਸੀ ਡਵੀਜ਼ਨ ਦੇ ਖੇਤਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਦੇ ਪਿਛੋਕੜ ਅਤੇ ਭਵਿੱਖ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਦੇਖਿਆ ਜਾ ਰਿਹਾ ਹੈ ਕਿ ਉਸ ਦੇ ਹੋਰ ਕਿਹੜੇ-ਕਿਹੜੇ ਸਾਥੀ ਇਸ ਵਿਚ ਉਸ ਦਾ ਸਾਥ ਦੇ ਰਹੇ ਸਨ। ਅੰਮ੍ਰਿਤਸਰ ‘ਚ ਰਿਹਾਇਸ਼ ਅਤੇ ਮੋਹਾਲੀ ‘ਚ ਡਿਊਟੀ ਹੋਣ ਕਾਰਨ ਦੋਵਾਂ ਥਾਵਾਂ ‘ਤੇ ਲਵਪ੍ਰੀਤ ਸਿੰਘ ਦੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਦੋਸ਼ੀਆਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version