ਗਿੱਦੜਬਾਹਾ : ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਆ ਗਏ ਹਨ। ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ।
ਦੱਸ ਦਈਏ ਕਿ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ 71198 ਵੋਟਾਂ ਮਿਲੀਆਂ, ਜਦਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੈਡਿੰਗ ਨੂੰ 49397 ਵੋਟਾਂ ਮਿਲੀਆਂ। ਇਸ ਹਲਕੇ ਵਿੱਚ ਮਨਪ੍ਰੀਤ ਸਿੰਘ ਬਾਦਲ ਦਾ ਸਭ ਤੋਂ ਬੁਰਾ ਹਾਲ ਰਿਹਾ ਹੈ। ਉਨ੍ਹਾਂ ਨੂੰ ਸਿਰਫ਼ 12174 ਵੋਟਾਂ ਮਿਲੀਆਂ।
20 ਨਵੰਬਰ ਨੂੰ ਚਾਰ ਸੀਟਾਂ ‘ਤੇ ਕੁੱਲ 63.91 ਫੀਸਦੀ ਵੋਟਿੰਗ ਹੋਈ ਸੀ। ਇਸ ਦੌਰਾਨ ਗਿੱਦੜਬਾਹਾ ਵਿੱਚ ਸਭ ਤੋਂ ਵੱਧ 81.90 ਫੀਸਦੀ ਮਤਦਾਨ ਹੋਇਆ, ਜਦਕਿ ਸਭ ਤੋਂ ਘੱਟ ਮਤਦਾਨ ਚੱਬੇਵਾਲ ਵਿੱਚ 53.43 ਫੀਸਦੀ ਰਿਹਾ। ਇੱਥੇ ਔਰਤਾਂ ਨੇ ਮਰਦਾਂ ਨਾਲੋਂ ਵੱਧ ਵੋਟਾਂ ਪਾਈਆਂ। ਡੇਰਾ ਬਾਬਾ ਨਾਨਕ ਵਿੱਚ 64.01 ਫੀਸਦੀ ਅਤੇ ਬਰਨਾਲਾ ਵਿੱਚ 56.34 ਫੀਸਦੀ ਵੋਟਿੰਗ ਹੋਈ।