ਪੰਜਾਬ : ਸਿੱਖਾਂ ਦੇ 9ਵੇਂ ਗੁਰੂ ਤੇਗ ਬਹਾਦਰ ਜੀ ਦਾ ਅੱਜ ਸ਼ਹੀਦੀ ਦਿਹਾੜਾ ਹੈ। ਗੁਰੂ ਤੇਗ ਬਹਾਦਰ ਜੀ ਇੱਕ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ। ਮੁਗਲ ਸ਼ਾਸਕ ਔਰੰਗਜ਼ੇਬ ਦੇ ਹੁਕਮ ’ਤੇ 24 ਨਵੰਬਰ 1675 ਨੂੰ ਗੁਰੂ ਤੇਗ ਬਹਾਦਰ ਜੀ ਨੂੰ ਸ਼ਹੀਦ ਕੀਤਾ ਗਿਆ ਸੀ। ਔਰੰਗਜ਼ੇਬ ਨੇ ਉਨ੍ਹਾਂ ਨੂੰ ਸਿੱਖ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਜ਼ਬੂਰ ਕਰ ਦਿੱਤਾ ਪਰ ਗੁਰੂ ਤੇਗ ਬਹਾਦਰ ਜੀ ਨੇ ਉਨ੍ਹਾਂ ਦੇ ਦਬਾਅ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਧਰਮ ਪਰਿਵਰਤਨ ਦੀ ਥਾਂ ਸ਼ਹਾਦਤ ਨੂੰ ਚੁਣਿਆ। ਉਨ੍ਹਾਂ ਨੇ ਆਪਣੀ ਮਹਾਨ ਕੁਰਬਾਨੀ ਦੁਆਰਾ ਸਾਰਿਆਂ ਨੂੰ ਧਾਰਮਿਕ ਆਜ਼ਾਦੀ ਦਾ ਮਹਾਨ ਸੰਦੇਸ਼ ਦਿੱਤਾ।
ਗੁਰੂ ਤੇਗ ਬਹਾਦਰ ਜੀ ਦੇ ਅਨਮੋਲ ਵਿਚਾਰ-
ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਚਾਹੇ ਤਾਂ ਗਲਤੀਆਂ ਨੂੰ ਮਾਫ ਕਰ ਸਕਦਾ ਹੈ, ਇਸ ਦੇ ਲਈ ਉਨ੍ਹਾਂ ਨੂੰ ਸਵੀਕਾਰ ਕਰਨ ਦੀ ਹਿੰਮਤ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਹਾਰ-ਜਿੱਤ ਤੁਹਾਡੀ ਸੋਚ ’ਤੇ ਨਿਰਭਰ ਕਰਦੀ ਹੈ। ਜੋ ਤੁਸੀਂ ਸੋਚਦੇ ਹੋ ਉਹੀ ਤੁਹਾਨੂੰ ਮਿਲਦਾ ਹੈ।
ਦੱਸ ਦੇਈਏ ਕਿ 01 ਅਪ੍ਰੈਲ 1621 ਨੂੰ ਜਨਮੇ ਤੇਗ ਬਹਾਦਰ ਦਾ ਨਾਮ ਕਰਤਾਰਪੁਰ ਦੀ ਲੜਾਈ ਵਿੱਚ ਮੁਗਲ ਫੌਜ ਦੇ ਖ਼ਿਲਾਫ਼ ਲੋਹਾ ਲੈਣ ਤੋਂ ਬਾਅਦ ਗੁਰੂ ਤੇਗ ਬਹਾਦਰ ਰੱਖਿਆ ਗਿਆ ਸੀ। ਇਸ ਮਗਰੋਂ ਉਹਨਾਂ ਨੂੰ 16 ਅਪ੍ਰੈਲ 1664 ਨੂੰ ਸਿੱਖਾਂ ਦੇ ਨੌਵੇਂ ਗੁਰੂ ਵਜੋਂ ਗੁਰਗੱਦੀ ਦਿੱਤੀ ਗਈ।