ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਕਬੂਲਪੁਰਾ ਥਾਣੇ ਅਧੀਨ ਪੈਂਦੇ ਇਲਾਕੇ ਦੀ ਇਹ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਪੁਰਾਣੀ ਦੁਸ਼ਮਣੀ ਕਾਰਨ ਇੱਥੇ ਭਾਰੀ ਗੋਲੀਬਾਰੀ ਹੋਈ। ਜਾਣਕਾਰੀ ਅਨੁਸਾਰ ਇਸ ਦੌਰਾਨ ਗੁਰਪ੍ਰੀਤ ਨਾਮੀ ਵਿਅਕਤੀ ਜੋ ਕਿ ਦੋ ਧੀਆਂ ਦਾ ਪਿਤਾ ਹੈ, ਨੂੰ ਗੋਲੀਆਂ ਲੱਗੀਆਂ। ਪੁਰਾਣੀ ਰੰਜਿਸ਼ ਕਾਰਨ ਇਲਾਕੇ ਦੇ ਕੁਝ ਨੌਜ਼ਵਾਨਾਂ ਨੇ ਗੁਰਪ੍ਰੀਤ ‘ਤੇ ਗੋਲੀਆਂ ਚਲਾ ਦਿੱਤੀਆਂ।
ਇਸ ਸਬੰਧੀ ਗੁਰਪ੍ਰੀਤ ਸਿੰਘ ਦੀ ਮਾਤਾ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਦੋ ਧੀਆਂ ਦਾ ਪਿਤਾ ਹੈ। ਪੁਰਾਣੀ ਰੰਜਿਸ਼ ਕਾਰਨ ਇਲਾਕੇ ਦੇ ਕੁਝ ਨੌਜ਼ਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੋਂ ਅਜਿਹੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਨ।
ਥਾਣਾ ਮਕਬੂਲ ਪੁਰਾ ਦੇ ਐਸ.ਐਚ.ਓ. ਗੁਰਪ੍ਰਕਾਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਫਿਲਹਾਲ ਗੁਰਪ੍ਰੀਤ ਨਾਂ ਦੇ ਨੌਜ਼ਵਾਨ ਨੂੰ ਗੋਲੀ ਲੱਗੀ ਹੈ ਅਤੇ ਉਹ ਹਸਪਤਾਲ ‘ਚ ਜ਼ੇਰੇ ਇਲਾਜ ਹੈ ਅਤੇ ਕਿੰਨੀਆਂ ਗੋਲੀਆਂ ਚਲਾਈਆਂ ਗਈਆਂ, ਇਹ ਜਾਂਚ ਦਾ ਵਿਸ਼ਾ ਹੈ।