ਨਗਰ ਨਿਗਮ ਚੋਣਾਂ ਨੂੰ ਲੈ ਕੇ ‘ਆਪ’ ਨੇ ਦਿੱਤਾ ਵੱਡਾ ਝਟਕਾ

0
60

ਪੰਜਾਬ : ਪੰਜਾਬ ਦੀ ਸਿਆਸਤ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚਰਚਾਵਾਂ ਜ਼ੋਰਾਂ ‘ਤੇ ਹਨ। ਪੰਜਾਬ ਵਿੱਚ ਨਿਗਮ ਚੋਣਾਂ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਅਜਿਹੇ ‘ਚ ਚੋਣਾਂ ਦਾ ਐਲਾਨ ਹੁੰਦੇ ਹੀ ਹਰ ਪਾਰਟੀ ਆਪਣੇ ਕਰੀਬੀ ਰਿਸ਼ਤੇਦਾਰਾਂ ਨੂੰ ਮੈਦਾਨ ‘ਚ ਉਤਾਰਨ ‘ਤੇ ਨਜ਼ਰ ਰੱਖ ਰਹੀ ਹੈ ਪਰ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ ਕਿਉਂਕਿ ਆਮ ਆਦਮੀ ਪਾਰਟੀ ਨੇ ਫ਼ੈਸਲਾ ਕਰ ਲਿਆ ਹੈ ਕਿ ਉਹ ਕਿਸੇ ਵੀ ਕਰੀਬੀ ਨੂੰ ਟਿਕਟ ਨਹੀਂ ਦੇਵੇਗੀ। ‘ਆਪ’ ਨੇ ਕਿਹਾ ਕਿ ਉਹ ਆਪਣੇ ਵਲੰਟੀਅਰਾਂ ਨੂੰ ਟਿਕਟਾਂ ਦੇਵੇਗੀ ਜੋ ਪਾਰਟੀ ਲਈ ਲਗਾਤਾਰ ਮਿਹਨਤ ਕਰ ਰਹੇ ਹਨ।

ਅਜਿਹੇ ‘ਚ ‘ਆਪ’ ਦੇ ਉਨ੍ਹਾਂ ਉਮੀਦਵਾਰਾਂ ਨੂੰ ਵੱਡਾ ਝਟਕਾ ਲੱਗਾ ਹੈ, ਜੋ ਪਾਰਟੀ ‘ਚ ਆਪਣੇ ਕਰੀਬੀਆਂ ਨੂੰ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਬਣਾਉਣ ਦੇ ਸੁਪਨੇ ਦੇਖ ਰਹੇ ਸਨ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਪੰਜਾਬ ‘ਚ 4 ਸੀਟਾਂ ‘ਤੇ ਉਪ ਚੋਣਾਂ ਹੋਈਆਂ ਸਨ, ਜਿਸ ‘ਚ ਆਮ ਆਦਮੀ ਪਾਰਟੀ ਨੇ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਫਿਲਹਾਲ ਸਿਆਸੀ ਪਾਰਟੀਆਂ ਨਗਰ ਨਿਗਮ ਚੋਣਾਂ ਦੀ ਤਰੀਕ ‘ਤੇ ਨਜ਼ਰ ਰੱਖ ਰਹੀਆਂ ਹਨ।  ਨਗਰ ਨਿਗਮ ਦੀਆਂ ਚੋਣਾਂ ਨੇੜੇ ਆਉਣ ਕਾਰਨ ਨਿਗਮ ਅਧਿਕਾਰੀ ਹੋਰ ਵੀ ਸਰਗਰਮ ਅਤੇ ਤਿਆਰ ਹੋ ਗਏ ਹਨ।

LEAVE A REPLY

Please enter your comment!
Please enter your name here