ਪੰਜਾਬ : ਪੰਜਾਬ ‘ਚ ਨਿਗਮ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ। ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ (Municipal Corporation and Municipal Council Elections) ਹੋਣ ਜਾ ਰਹੀਆਂ ਹਨ। ਅੱਜ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਕਰੀਨਿੰਗ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ।
ਪੰਜਾਬ ਦੀਆਂ ਚਾਰ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਫਗਵਾੜਾ ਅਤੇ ਪਟਿਆਲਾ ਲਈ ਪਾਰਟੀ ਵੱਲੋਂ ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹੋਰ ਆਗੂਆਂ ਨੂੰ ਕਮੇਟੀਆਂ ਦਾ ਮੈਂਬਰ ਬਣਾਇਆ ਗਿਆ ਹੈ। ਪੰਜਾਬ ਦੇ ਐਨ.ਆਰ.ਆਈ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਨਗਰ ਨਿਗਮ ਅੰਮ੍ਰਿਤਸਰ ਦੀ ਸਕਰੀਨਿੰਗ ਕਮੇਟੀ ਦਾ ਇੰਚਾਰਜ ਮੰਤਰੀ ਬਣਾਇਆ ਗਿਆ ਹੈ।