ਨਵੀਂ ਦਿੱਲੀ: ਦਿੱਲੀ ਵਿੱਚ ਇਹ ਇਸ ਸਰਦੀਆਂ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ (The Meteorology Department) ਨੇ ਅੱਜ ਸ਼ਹਿਰ ਵਿੱਚ ਹਲਕੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਸੀਜ਼ਨ ਦੇ ਔਸਤ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 25.4 ਡਿਗਰੀ ਸੈਲਸੀਅਸ ਸੀ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸੀਜ਼ਨ ਦਾ ਦੂਜਾ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਜਦੋਂ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਅੱਜ ਯਾਨੀ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।