ਹਰਿਆਣਾ : ਹਰਿਆਣਾ ‘ਚ ਰਾਜ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਭਾਜਪਾ ਨੇ ਰਾਜ ਸਭਾ ਉਪ ਚੋਣ (The Rajya Sabha By-Election) ਲਈ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਰੇਖਾ ਸ਼ਰਮਾ (Rekha Sharma) ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਹੁਣ ਕੁਲਦੀਪ ਬਿਸ਼ਨੋਈ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।
ਦੱਸ ਦਈਏ ਕਿ ਹਰਿਆਣਾ ‘ਚ ਰਾਜ ਸਭਾ ਸੀਟ ‘ਤੇ ਉਪ ਚੋਣ ਲਈ 20 ਦਸੰਬਰ ਨੂੰ ਵੋਟਿੰਗ ਹੋਣੀ ਹੈ। ਭਲਕੇ (10 ਦਸੰਬਰ) ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ।