ਅੰਮ੍ਰਿਤਸਰ: ਨਗਰ ਨਿਗਮ ਚੋਣਾਂ (The Municipal Corporation Elections) ਨੂੰ ਲੈ ਕੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ (All The Political Parties) ਵਿੱਚ ਹਲਚਲ ਤੇਜ਼ ਹੋ ਗਈ ਹੈ ਅਤੇ ਆਪਣੇ ਆਪਣੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਭਾਜਪਾ ਨੇ ਬੀਤੇ ਦਿਨ ਅੰਮ੍ਰਿਤਸਰ ਨਗਰ ਨਿਗਮ ‘ਚ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਹੁਣ ਜਲੰਧਰ ਨਗਰ ਨਿਗਮ ਲਈ ਸਾਰੇ ਵਾਰਡਾਂ ‘ਤੇ ਆਪਣੇ 85 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਭਾਰਤੀ ਜਨਤਾ ਪਾਰਟੀ ਵੱਲੋਂ ਜਲੰਧਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।