ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਭੜਕੀ ਬੀਬੀ ਜਗੀਰ ਕੌਰ

0
81

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Advocate Harjinder Singh Dhami) ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੇ ਕਾਬਲ ਨਹੀਂ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਮੀ ਵੱਲੋਂ ਉਹਨਾਂ ਪ੍ਰਤੀ ਵਰਤੀ ਮੰਦੀ ਸ਼ਬਦਾਵਾਲੀ ਕਾਰਣ ਅੱਜ ਸ਼੍ਰੋਮਣੀ ਕਮੇਟੀ ਦਾ ਹਰ ਮੁਲਾਜ਼ਮ ਸ਼ਰਮਸ਼ਾਰ ਹਨ। ੳਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ 1996 ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ ਅਤੇ ਹਮੇਸ਼ਾ ਮੰਦਭਾਗੀ ਸ਼ਬਦਾਵਾਲੀ ਵਰਤਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਧਾਮੀ ਵੱਲੋਂ ਜੋ ਸ਼ਬਦਾਵਾਲੀ ਉਨ੍ਹਾਂ ਪ੍ਰਤੀ ਵਰਤੀ ਗਈ ਹੈ, ਉਸ ਨਾਲ ਸਾਰੀ ਮਨੁੱਖਤਾ ਸ਼ਰਮਸ਼ਾਰ ਹੈ। ਉਨ੍ਹਾਂ ਨੇ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਕਿ ਜਦੋਂ ਧਾਮੀ ਖੁਦ ਆਪਣੀ ਗਲਤੀ ਮੰਨ ਗਏ ਹਨ ਤਾਂ ਉਨ੍ਹਾਂ ਖ਼ਿਲਾਫ਼ ਢੁਕਵੀਂ ਕਾਰਵਾਈ ਵੀ ਕੀਤੀ ਜਾਵੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਮਹਿਲਾ ਕਮਿਸ਼ਨ ਨੂੰ ਵੀ ਇਸ ਮਾਮਲੇ ਦਾ ਨੋਟਿਸ ਲੈ ਕੇ ਧਾਮੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here