ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਮਿਲੀ ਵੱਡੀ ਕਾਮਯਾਬੀ, 8 ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ

0
45

ਅੰਮ੍ਰਿਤਸਰ : ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਵੱਡੀ ਕਾਮਯਾਬੀ ਮਿਲੀ ਹੈ, ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤਾ ਹੈ।  ਡੀ.ਜੀ.ਪੀ ਨੇ ਦੱਸਿਆ ਕਿ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਇਕ ਸਫਲ ਆਪ੍ਰੇਸ਼ਨ ਕੀਤਾ, ਜਿਸ ‘ਚ ਯੂ ਹੈਂਡਲਰ ਧਰਮਾ ਸੰਧੂ ਨਾਲ ਜੁੜੇ 8 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਕਾਰਵਾਈ ਦੌਰਾਨ 4.5 ਕਿਲੋ ਹੈਰੋਇਨ, 2 ਗਲਾਕ ਪਿਸਤੌਲ (9 ਐਮ.ਐਮ.), 2 ਪਿਸਤੌਲ (30 ਬੋਰ), 1 ਪਿਸਤੌਲ (32 ਬੋਰ), 1 ਜ਼ਿਗਾਨਾ ਪਿਸਤੌਲ (30 ਬੋਰ), 16 ਜਿੰਦਾ ਕਾਰਤੂਸ, 1.5 ਲੱਖ ਰੁਪਏ ਦੀ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਅਤੇ ਥਾਣਾ ਘਰਿੰਡਾ, ਅੰਮ੍ਰਿਤਸਰ ਵਿਖੇ ਅਸਲਾ ਐਕਟ ਅਧੀਨ ਐਫ.ਆਈ.ਆਰ. ਦਰਜ ਕਰ ਲਿਆ ਗਿਆ ਹੈ ਅਤੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here