ਜਲੰਧਰ : ਜਲੰਧਰ ‘ਚ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਮਾਮਲਾ ਸਾਹਮਣੇ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਲੱਗਣ ਕਾਰਨ ਆਮ ਆਦਮੀ ਪਾਰਟੀ ਦਾ ਇੱਕ ਵਰਕਰ ਜ਼ਖ਼ਮੀ ਹੋ ਗਿਆ, ਜਿਸ ਦੀ ਪਛਾਣ ਵਿਵੇਕ ਮੱਟੂ ਵਾਸੀ ਪਿੰਡ ਪੱਟੀ ਸਹਿਰਾਂ ਵਜੋਂ ਹੋਈ ਹੈ। ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਪਰਿਵਾਰ ਵਾਲਿਆਂ ਨੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਵੇਕ ਮੱਟੂ ਦੀ ਪਿੰਡ ਦੇ ਨੌਜਵਾਨਾਂ ਨਾਲ ਰੰਜਿਸ਼ ਚੱਲ ਰਹੀ ਸੀ ਅਤੇ ਉਨ੍ਹਾਂ ਦੀ ਲੜਾਈ ਵੀ ਹੋਈ ਸੀ। ਰੰਜਿਸ਼ ਕਾਰਨ ਉਨ੍ਹਾਂ ‘ਤੇ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਮੱਟੂ ਦੀ ਲੱਤ ਵਿੱਚ ਗੋਲੀ ਲੱਗੀ। ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਅਤੇ ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।