ਪੰਜਾਬ : ਲੁਧਿਆਣਾ ਦੇ ਰਹਿਣ ਵਾਲੇ ਪੰਜਾਬੀ ਨੌਜਵਾਨ ਹਰਸ਼ਦੀਪ ਦੀ ਕੈਨੇਡਾ ‘ਚ ਬੀਤੇ ਦਿਨੀਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਾਣਕਾਰੀ ਮੁਤਾਬਕ ਕੈਨੇਡਾ ‘ਚ ਐਡਮਿੰਟਨ ਦੀ ਇਕ ਅਪਾਰਟਮੈਂਟ ਬਿਲਡਿੰਗ ‘ਚ ਸੁਰੱਖਿਆ ਗਾਰਡ ਵਜੋਂ ਕੰਮ ਕਰਨ ਵਾਲੇ 20 ਸਾਲਾ ਹਰਸ਼ਨਦੀਪ ਨੂੰ ਡਿਊਟੀ ਦੌਰਾਨ ਗੋਲੀ ਮਾਰ ਦਿੱਤੀ ਗਈ। ਉਨ੍ਹਾਂ ਦੀ ਡਿਊਟੀ ਦੇ ਮੱਦੇਨਜ਼ਰ ਕੈਨੇਡਾ ਸਰਕਾਰ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਦੱਸ ਦੇਈਏ ਕਿ ਹਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਐਤਵਾਰ ਨੂੰ ਅੰਤਿਮ ਸੰਸਕਾਰ ਲਈ ਭਾਰਤ ਲਿਆਂਦਾ ਗਿਆ ਸੀ।
ਦੱਸਿਆ ਜਾ ਰਿਹਾ ਹੈ ਕਿ ਐਡਮਿੰਟਨ ਦੇ ਇਕ ਅਪਾਰਟਮੈਂਟ ‘ਚ ਸੁਰੱਖਿਆ ਗਾਰਡ ਤਾਇਨਾਤ ਸੀ, ਜਿੱਥੇ ਉਸ ਦੀ ਕੁਝ ਲੋਕਾਂ ਨਾਲ ਲੜਾਈ ਹੋ ਗਈ ਅਤੇ ਉਸ ਨੂੰ ਗੋਲੀ ਮਾਰ ਦਿੱਤੀ ਗਈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਇੱਕ ਨੌਜਵਾਨ ਹਰਸ਼ਦੀਪ ਨੂੰ ਗੋਲੀ ਮਾਰਦਾ ਨਜ਼ਰ ਆ ਰਿਹਾ ਹੈ। ਹਰਸ਼ਦੀਪ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕੈਨੇਡੀਅਨ ਪੁਲਿਸ ਨੇ ਬਿਨਾਂ ਕੋਈ ਕਾਰਵਾਈ ਕਰਦੇ ਹੋਏ ਦੋ ਦੋਸ਼ੀਆਂ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।