Home ਪੰਜਾਬ ਪ੍ਰਾਪਰਟੀ ਟੈਕਸ ਨੂੰ ਲੈੈ ਕੇ ਨਗਰ ਨਿਗਮ ਨੇ ਦਿੱਤੇ ਆਦੇਸ਼

ਪ੍ਰਾਪਰਟੀ ਟੈਕਸ ਨੂੰ ਲੈੈ ਕੇ ਨਗਰ ਨਿਗਮ ਨੇ ਦਿੱਤੇ ਆਦੇਸ਼

0

ਬਠਿੰਡਾ : ਨਗਰ ਨਿਗਮ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਟੈਕਸਦਾਤਾਵਾਂ ਨੇ ਸਾਲ 2024-25 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਹੈ, ਉਹ ਆਪਣਾ ਪ੍ਰਾਪਰਟੀ ਟੈਕਸ 31 ਦਸੰਬਰ 2024 ਤੱਕ ਨਗਰ ਨਿਗਮ ਦੇ ਸਥਾਨਕ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨਗਰ ਨਿਗਮ ਕਮਿਸ਼ਨਰ ਨੇ ਦੱਸਿਆ ਕਿ ਆਮ ਦਿਨਾਂ ਦੀ ਤਰ੍ਹਾਂ 21 ਅਤੇ 28 ਦਸੰਬਰ 2024 ਨੂੰ ਵੀ ਪ੍ਰਾਪਰਟੀ ਟੈਕਸ ਦੀ ਉਗਰਾਹੀ ਲਈ ਦਫ਼ਤਰ ਖੁੱਲ੍ਹਾ ਰੱਖਿਆ ਜਾਵੇਗਾ।

ਇਸ ਤੋਂ ਬਾਅਦ 1 ਜਨਵਰੀ, 2025 ਤੋਂ 31 ਮਾਰਚ, 2025 ਤੱਕ ਵਿੱਤੀ ਸਾਲ ਲਈ ਪ੍ਰਾਪਰਟੀ ਟੈਕਸ 10 ਫੀਸਦੀ ਜੁਰਮਾਨੇ ਦੇ ਨਾਲ ਜਮ੍ਹਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਹ ਪ੍ਰਾਪਰਟੀ ਟੈਕਸ ਫਿਰ ਵੀ 31 ਮਾਰਚ 2025 ਤੱਕ ਜਮ੍ਹਾ ਨਾ ਕਰਵਾਇਆ ਗਿਆ ਤਾਂ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 138 ਤਹਿਤ ਵਸੂਲੀ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version