ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਵਿਦਿਆਰਥੀ ਦੀ ਮੌਤ

0
23

ਫਰੀਦਕੋਟ : ਫਰੀਦਕੋਟ ਵਿੱਚ ਵਿਦਿਆਰਥੀਆਂ ਨਾਲ ਭਰੀ ਸਕੂਲੀ ਬੱਸ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਹੈ ਜਦਕਿ ਬਾਕੀ ਵਿਦਿਆਰਥੀ ਅਤੇ ਡਰਾਈਵਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।

ਇਹ ਬੱਸ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਦੱਸੀ ਜਾਂਦੀ ਹੈ। ਜਾਣਕਾਰੀ ਮੁਤਾਬਕ ਇਕ ਤੇਜ਼ ਰਫਤਾਰ ਬੱਸ ਨੇ ਸਕੂਲ ਬੱਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ 3 ਹੋਰ ਵਿਦਿਆਰਥੀ ਅਤੇ ਬੱਸ ਡਰਾਈਵਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਫਰੀਦਕੋਟ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਦੋ ਅਸਲੀ ਭੈਣਾਂ ਵੀ ਸ਼ਾਮਲ ਹਨ।

LEAVE A REPLY

Please enter your comment!
Please enter your name here