ਪੰਜਾਬ ‘ਚ ਇਸ ਦਿਨ ਤੋਂ 3 ਦਿਨ ਦੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ

0
30

ਰੂਪਨਗਰ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ ਵਿੱਚ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ। ਇਹ ਫੈਸਲਾ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਦੀ ਸਿਫਾਰਿਸ਼ ‘ਤੇ ਲਿਆ ਗਿਆ ਹੈ। ਮੈਜਿਸਟਰੇਟ ਨੇ ਦੱਸਿਆ ਕਿ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਭਾਰੀ ਭੀੜ ਰਹਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ 20 ਤਰੀਕ ਨੂੰ ਸ਼ੁੱਕਰਵਾਰ ਅਤੇ 21 ਤਰੀਕ ਨੂੰ ਸ਼ਨੀਵਾਰ ਹੈ ਜਦਕਿ 22 ਤਰੀਕ ਨੂੰ ਐਤਵਾਰ ਨੂੰ ਹਫਤਾਵਾਰੀ ਛੁੱਟੀ ਹੈ। ਇਸ ਲਈ ਇਨ੍ਹਾਂ ਸਕੂਲਾਂ ਵਿੱਚ 20, 21 ਅਤੇ 22 ਤਰੀਕ ਨੂੰ ਛੁੱਟੀ ਰਹੇਗੀ।

ਛੁੱਟੀ ਦਾ ਇਹ ਹੁਕਮ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ। ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿੱਚ ਸਥਿਤ ਸਾਰੇ ਸਕੂਲ ਇਨ੍ਹਾਂ ਦੋ ਦਿਨਾਂ ਲਈ ਬੰਦ ਰਹਿਣਗੇ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਸਕੂਲ ਸੰਚਾਲਕਾਂ ਨੂੰ ਇਸ ਹੁਕਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਦੇ ਸਕੂਲਾਂ (ਸਾਰੇ ਸਰਕਾਰੀ/ਅਰਧ-ਸਰਕਾਰੀ ਅਤੇ ਪ੍ਰਾਈਵੇਟ ਸਕੂਲ) ਵਿੱਚ 20-12-2024 ਅਤੇ 21-12-2024 ਨੂੰ ਸਾਲਾਨਾ ਸ਼ਹੀਦੀ ਜੋੜ ਮੇਲੇ ਦੌਰਾਨ ਛੁੱਟੀ ਹੋਵੇਗੀ।

LEAVE A REPLY

Please enter your comment!
Please enter your name here