SGPC ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ 

0
43

ਪੰਜਾਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ ਅਹਿਮ ਫ਼ੈਸਲਾ ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ। ਉਨ੍ਹਾਂ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਜਗਤਾਰ ਸਿੰਘ ਨੂੰ ਚਾਰਜ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਜਾਂਚ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਸਕਣਗੇ।

ਰਘੂਜੀਤ ਸਿੰਘ ਵਿਰਕ, ਦਲਜੀਤ ਭਿੰਡਰ, ਸ਼ੇਰ ਮੰਡ 3 ਮੈਂਬਰੀ ਕਮੇਟੀ ਦੇ ਮੈਂਬਰ ਹੋਣਗੇ। ਕਮੇਟੀ ਨੂੰ 15 ਦਿਨਾਂ ਦੇ ਅੰਦਰ-ਅੰਦਰ ਜਾਂਚ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਅਤੇ ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੋਰਾਹਾ ਸਥਿਤ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਵਿਖੇ ਹੋਈ। ਮੀਟਿੰਗ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਵੱਲੋਂ ਗਿਆਨੀ ਹਰਪ੍ਰੀਤ ਸਿੰਘ ‘ਤੇ ਲਾਏ ਗਏ ਦੋਸ਼ਾਂ ਬਾਰੇ ਚਰਚਾ ਕੀਤੀ ਗਈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਸਬੰਧੀ ਕੋਈ ਵੀ ਜਾਣਕਾਰੀ ਮੀਡੀਆ ਨਾਲ ਸਾਂਝੀ ਨਹੀਂ ਕੀਤੀ, ਉਨ੍ਹਾਂ ਕਿਹਾ ਕਿ ਮੀਟਿੰਗ ਬਾਰੇ ਵਿਸਥਾਰਪੂਰਵਕ ਜਾਣਕਾਰੀ ਜਲਦੀ ਹੀ ਪ੍ਰੈੱਸ ਬਿਆਨ ਰਾਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here