ਮੋਹਾਲੀ : ਖਰੜ ਤੋਂ ਇੱਕ ਵੱਡੀ ਘਟਨਾ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨਿੱਝਰ ਚੌਕ ਨੇੜੇ ਸ਼ਰੇਆਮ ਇਕ ਨੌਜਵਾਨ ਨੂੰ ਅਗਵਾ ਕਰ ਲਿਆ ਗਿਆ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਦੌਰਾਨ ਉੱਥੇ ਇੱਕ ਪੁਲਿਸ ਕਾਂਸਟੇਬਲ ਖੜ੍ਹਾ ਦੇਖਿਆ ਗਿਆ।
ਦੱਸਿਆ ਗਿਆ ਹੈ ਕਿ ਗੁਰਪ੍ਰੀਤ ਨਾਮੀ ਨੌਜਵਾਨ ਨੂੰ ਬੰਦੂਕ ਦੀ ਨੋਕ ‘ਤੇ ਕਾਰ ਸਮੇਤ ਅਗਵਾ ਕਰ ਲਿਆ ਗਿਆ। ਇਸ ਦੌਰਾਨ ਮੁਲਜ਼ਮ ਗਗਨ ਨਾਂ ਦੇ ਵਿਅਕਤੀ ਦਾ ਜ਼ਿਕਰ ਕਰ ਰਹੇ ਸਨ, ਜਿਸ ਕਾਰਨ ਪੁਲਿਸ ਨੇ ਗਗਨ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਡੀ.ਐਸ.ਪੀ. ਕਰਨ ਸੰਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਮਾਮਲਾ ਸੁਲਝਾ ਲਿਆ ਜਾਵੇਗਾ।