Home ਪੰਜਾਬ ਐਮ.ਸੀ ਚੋਣਾਂ ‘ਚ ਜੇਤੂ ਅਕਾਲੀ ਦਲ ਦੇ ਕੌਂਸਲਰ ‘ਆਪ’ ਪਾਰਟੀ ‘ਚ ਹੋਏ...

ਐਮ.ਸੀ ਚੋਣਾਂ ‘ਚ ਜੇਤੂ ਅਕਾਲੀ ਦਲ ਦੇ ਕੌਂਸਲਰ ‘ਆਪ’ ਪਾਰਟੀ ‘ਚ ਹੋਏ ਸ਼ਾਮਲ

0

ਲੁਧਿਆਣਾ : ਆਮ ਆਦਮੀ ਪਾਰਟੀ ਦਾ ਗੁੱਟ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਪਰ ਅੱਜ ਇਸ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਐਮ.ਸੀ. ਚੋਣ ਉਪਰੰਤ ਜੇਤੂ ਅਕਾਲੀ ਦਲ ਦੇ ਕੌਂਸਲਰ ਚਤਰਵੀਰ ਸਿੰਘ ਕਮਲ ਅਰੋੜਾ, ਵਾਰਡ ਨੰ: 20 ਤੋਂ ਕੈਬਨਿਟ ਮੰਤਰੀ ਪੰਜਾਬ ਸਰਦਾਰ ਲਾਲਜੀਤ ਸਿੰਘ ਭੁੱਲਰ ਅਤੇ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਜੀ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਐਮ.ਸੀ. ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ ਹੈ। ਇਸ ਦੇ ਬਾਵਜੂਦ ਹੋਰ ਪਾਰਟੀਆਂ ਦੇ ਨੁਮਾਇੰਦੇ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਜੇਕਰ ਕੋਈ ਪਾਰਟੀ ਪੰਜਾਬ ਦਾ ਭਲਾ ਕਰ ਸਕਦੀ ਹੈ ਤਾਂ ਉਹ ਸਿਰਫ਼ ਆਮ ਆਦਮੀ ਪਾਰਟੀ ਹੀ ਹੈ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ‘ਆਪ’ ਨੂੰ ਲੁਧਿਆਣਾ ਦਾ ਮੇਅਰ ਬਣਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਦਨ ਲਾਲ ਬੱਗਾ ਅਤੇ ਵਾਈਸ ਚੇਅਰਮੈਨ ਪਰਮਵੀਰ ਸਿੰਘ ਹਾਜ਼ਰ ਸਨ।

NO COMMENTS

LEAVE A REPLY

Please enter your comment!
Please enter your name here

Exit mobile version